ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ ਬਿਊਰੋ) – ਦਲ ਖਾਲਸਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਜੂਨ 1984 ਦੇ ਘੱਲੂਘਾਰੇ ਦੇ ਰੋਸ ਵਜੋਂ ਦਿੱਤੇ ਗਏ ਅੰਮ੍ਰਿਤਸਰ ਬੰਦ
ਦੇ ਸੱਦੇ ਨੂੰ ਕੱਲ ਭਰਵਾਂ ਹੁੰਗਾਰਾ ਮਿਲਿਆ।ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿੱਚ ਮੁਕੰਮਲ ਬੰਦ ਰਿਹਾ।ਬੰਦ ਦੇ ਚੱਲਦਿਆਂ ਸ਼ਹਿਰ ਦਾ ਪ੍ਰਮੁੱਖ ਵਪਾਰਕ ਕੇਂਦਰ ਹਾਲ ਬਜ਼ਾਰ ਅਤੇ ਹੋਰ ਥੋਕ ਤੇ ਪ੍ਰਚੂਨ ਮਾਰਕੀਟਾਂ ਪੂਰੀ ਤਰ੍ਹਾਂ ਬੰਦ ਰਹੀਆਂ।ਬੱਸਾਂ ਤੇ ਹੋਰ ਵਾਹਣ ਚੱਲੇ, ਪਰ ਘੱਟ ਆਵਾਜਾਈ ਦੇ ਕਾਰਣ ਬਜ਼ਾਰ ਵੀ ਸੁੰਨਸਾਨ ਦਿਖੇ।ਜਿਆਦਾਤਰ ਬੈਂਕ ਆਮ ਵਾਂਗ ਖੁੱਲੇ ਅਤੇ ਕਈ ਥਾਵਾਂ ‘ਤੇ ਅੱਧੇ ਸ਼ਟਰ ਸੁੱਟ ਕੇ ਕੰਮ ਹੋਇਆ।ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤਿਆਂ ‘ਤੇ ਨਾਕੇਬੰਦੀ ਤੋਂ ਇਲਾਵਾ ਸ਼ਹਿਰ ਦੇ ਪ੍ਰਮੁੱਖ ਚੌਕਾਂ ‘ਚ ਪੁਲਿਸ ਤੋਂ ਇਲਾਵਾ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਗਏ ਸਨ।ਇਸ ਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪ੍ਰਸਾਸ਼ਨ ਵਲੋਂ ਸ਼ਹਿਰ ਵਿੱਚ ਸੁਰੱਖਿਆ ਕਰਮਚਾਰੀ ਵਾਹਣਾਂ ‘ਤੇ ਗਸ਼ਤ ਕਰਦੇ ਰਹੇ। ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਬਿੱਟੂ ਨੇ ਬੰਦ ਦੌਰਾਨ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media