ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇ ਲਾਇਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ
ਯੂਨੀਵਰਸਿਟੀ ਦੇ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨਾਂ ਉਮਰ ਹੱਦ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨੇ/ਇੱਕ ਸਾਲ ਦੇ ਸਰਟੀਫਿਕੇਟ/ਡਿਪਲੋਮਾਂ ਦੇ ਕੋਰਸ ਸ਼ੁਰੂ ਕੀਤੇ ਹਨ।ਜਿਨ੍ਹਾਂ ਵਿਚ ਖਾਲੀ ਰਹਿ ਗਈਆਂ ਸੀਟਾਂ ਨੂੰ ਭਰਨ ਲਈ ਦਾਖਲਾ ਪਹਿਲ ਦੇ ਆਧਾਰ ‘ਤੇ 30 ਜੂਨ 2024 ਤੱਕ ਵਿਦਿਆਰਥੀ ਵੱਖ-ਵੱਖ ਕੋਰਸਾਂ ਵਿਚ ਦਾਖਲਾ ਲੈ ਕੇ ਆਪਣਾ ਭਵਿੱਖ ਸਵਾਰ ਸਕਦੇ ਹਨ ।
ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇਨ ਬਿਊਟੀ ਕਲਚਰ, ਡਰੈਸ ਡਿਜ਼ਾਇਨਿੰਗ, ਕੰਪਿਊਟਰ ਬੇਸਿਕ ਕਨਸੈਪਟਸ, ਕਮਿਊਨੀਕੇਸ਼ਨ ਸਕਿੱਲਜ਼ ਇਨ ਇੰਗਲਿੰਸ਼, ਟੈਕਸਟਾਈਲ ਡਿਜ਼ਾਇਨਿੰਗ, ਵੈਬ ਡਿਵੈਲਪਮੈਂਟ, ਵੈਬ ਡਿਜ਼ਾਇਨਿੰਗ, ਪ੍ਰੋਗਰਾਮਰਿੰਗ ਲੈਂਗੂਏਜ ਇਨ ਸੀ ਐਂਡ ਸੀ ਪਲੱਸ ਪਲੱਸ, ਨੈਨੀ, ਡਾਇਟ ਐਂਡ ਨਿਊਟ੍ਰੀਸ਼ਨ, ਬਿਊਟੀ ਕਲਚਰ (ਲੜਕਿਆਂ ਲਈ ਸੈਸ਼ਨ ਸ਼ਾਮ) ਆਦਿ ਅਤੇ ਇਕ ਸਾਲ ਦੇ ਡਿਪਲੋਮਾ ਕੋਰਸਾਂ ਵਿਚ ਡਿਪਲੋਮਾ ਇਨ ਫੈਸ਼ਨ ਡਿਜ਼ਾਇਨਿੰਗ, ਫੈਸ਼ਨ ਐਂਡ ਟੈਕਸਟਾਈਲ ਡਿਜ਼ਾਇਨਿੰਗ, ਐਪਰਲ ਡਿਜ਼ਾਇਨਿੰਗ, ਇਨ ਕਾਸਮੀਟਾਲੋਜੀ, ਕੰਪਿਊਟਰ ਐਪਲੀਕੇਸ਼ਨ, ਗਰਾਫਿਕ ਐਂਡ ਵੈਬ ਡਿਜ਼ਾਇਨਿੰਗ, ਵੈਬ ਡਿਵੈਲਪਮੈਂਟ ਐਂਡ ਡਿਜ਼ਾਇਨਿੰਗ, ਡਿਪਲੋਮਾ ਇਨ ਮਟਲੀਮੀਡੀਆ ।
ਇਨ੍ਹਾਂ ਕੋਰਸਾਂ ਵਿਚ ਦਾਖ਼ਲਾ ਲੇਣ ਦੇ ਚਾਹਵਾਨ ਉਮੀਦਵਾਰ ਗੁਰੁ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਵੈਬਸਾਈਟ www.gndu.ac.in/lifelong/default.aspx ‘ਤੇ ਆਨਲਾਈਨ ਦਾਖਲਾ ਫਾਰਮ ਭਰ ਸਕਦੇ ਹਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media