Sunday, July 7, 2024

‘ਬਾਲ ਮਜ਼ਦੂਰੀ ਖਾਤਮਾ ਸਪਤਾਹ ਮੁਹਿੰਮ’ 11 ਤੋਂ 21 ਜੂਨ ਤੱਕ – ਡੀ.ਸੀ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਸੂਬੇ ਵਿਚੋਂ ਬਾਲ ਮਜ਼ਦੂਰੀ ਦੀ ਸਮਾਜਿਕ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਨੇ ‘ਬਾਲ ਮਜ਼ਦੂਰੀ ਖਾਤਮਾ ਸਪਤਾਹ ਮੁਹਿੰਮ’ 11 ਤੋਂ 21 ਜੂਨ 2024 ਤੱਕ ਚਲਾਈ ਜਾ ਰਹੀ ਹੈ।ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਨੇ ਦੱਸਿਆ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਤੋਂ ਖਤਰਨਾਕ ਅਤੇ ਗੈਰ ਖਤਰਨਾਕ ਅਦਾਰਿਆਂ ਵਿੱਚ ਕੰਮ ਕਰਵਾਉਣਾ ਕਾਨੂੰਨੀ ਜ਼ੁਰਮ ਹੈ ਅਤੇ ਜੇਕਰ ਕੋਈ ਵੀ ਵਿਅਕਤੀ ਜਾਂ ਅਦਾਰੇ ਦਾ ਮਾਲਕ ਨਾਬਾਲਿਗ ਤੋਂ ਕੰਮ ਕਰਵਾਉਂਦਾ ਪਾਇਆ ਗਿਆ ਤਾਂ ਉਸ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਬਾਲ ਅਤੇ ਕਿਸ਼ੋਰ ਮਜ਼ਦੂਰੀ (ਮਨਾਹੀ ਅਤੇ ਰੈਗੂਲੇਸ਼ਨ) ਐਕਟ 1986 ਤਹਿਤ ਰਾਜ ਸਰਕਾਰ ਵਲੋਂ ਜਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਕਿ ਪੁਲਿਸ, ਸਿਹਤ, ਕਿਰਤ, ਡਾਇਰੈਕਟਰ ਆਫ ਫੈਕਟਰੀਜ਼, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਿੱਖਿਆ ਅਤੇ ਐਨ.ਜੀ.ਓਜ ਆਦਿ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮ ਸਾਂਝੇ ਤੌਰ ‘ਤੇ ਜਿਲ੍ਹੇ ਵਿੱਚ ਸ਼ੱਕੀ ਕਾਰੋਬਾਰੀ ਯੂਨਿਟਾਂ ਦੀ ਅਚਨਚੇਤ ਚੈਕਿੰਗ ਕਰੇਗੀ।ਇਸ ਟਾਸਕ ਫੋਰਸ ਨੂੰ ਵੱਖ-ਵੱਖ ਸ਼ਿਕਾਇਤਾਂ `ਤੇ ਤੁਰੰਤ ਕਾਰਵਾਈ ਕਰਨ ਅਤੇ ਬਾਲ ਮਜ਼ਦੂਰੀ `ਤੇ ਐਨ.ਜੀ.ਓਜ਼ ਦੁਆਰਾ ਕਰਵਾਏ ਗਏ ਸਰਵੇਖਣਾਂ ਅਨੁਸਾਰ ਕਾਰਵਾਈ ਕਰਨ ਲਈ ਵੀ ਹੁਕਮ ਦਿੱਤਾ ਗਿਆ ਹੈ।ਉਨਾਂ ਕਿਹਾ ਕਿ ਰਾਜ ਸਰਕਾਰ ਵਲੋਂ ਬਚਾਏ ਗਏ ਬੱਚਿਆਂ ਨੂੰ ਮੁੱਢਲੀ ਸਿੱਖਿਆ ਅਤੇ ਹੁਨਰ ਵਿਕਾਸ ਸਿਖਲਾਈ ਦਿੱਤੀ ਜਾਵੇਗੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …