ਅੰਮ੍ਰਿਤਸਰ, 9 ਜੂਨ (ਸੁਖਬੀਰ ਸਿੰਘ) – ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸਨਰ ਘਨਸ਼ਾਮ ਥੋਰੀ ਵਲੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਲ ਦੇ ਕਮਰਾ ਨੰਬਰ 129 ਵਿੱਚ ਜ਼ਿਲ੍ਹਾ ਫਲੱਡ ਕੰਟਰੋਨ ਰੂਮ ਸਥਾਪਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਫਲੱਡ ਕੰਟਰੋਲ ਰੂਮ ਦਾ ਫੋਨ ਨੰਬਰ 0183-2229125 ਹੈ ਅਤੇ ਇਹ ਕੰਟਰੋਲ ਰੂਮ 15 ਜੂਨ ਤੋਂ ਆਪਣਾ ਕੰਮ ਸ਼ੁਰੂ ਕਰੇਗਾ।ਉਨ੍ਹਾਂ ਦੱਸਿਆ ਕਿ ਇਸ ਕੰਟਰੋਲ ਰੂਮ ਵਿਚ ਸ਼ਿਫਟਾਂ ਅਨੁਸਾਰ ਕਰਮਚਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਇਹ ਕਰਮਚਾਰੀ ਹੜ੍ਹਾਂ/ਬਾਰਿਸ਼ ਨਾਲ ਹੋਏ ਨੁਕਸਾਨ ਸਬੰਧੀ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਹੋਰ ਵਿਭਾਗਾਂ ਵਲੋ ਸੂਚਨਾ ਪ੍ਰਾਪਤ ਕਰਕੇ ਰਜਿਸਟਰ ਵਿੱਚ ਦਰਜ਼ ਕਰਨਗੇ ਅਤੇ ਉਸ ਦੀ ਰਿਪੋਰਟ ਲਿਖਤੀ ਰੂਪ ਵਿੱਚ ਜ਼ਿਲਾ੍ਹ ਕੰਟਰੋਲ ਰੂਮ ਅਫਸਰ-ਕਮ-ਡਿਪਟੀ ਕਮਿਸ਼ਨਰ ਨੂੰ ਦੇਣਗੇ।ਉਨ੍ਹਾਂ ਕੰਟਰੋਲ ਰੂਮ ਵਿੱਚ ਲੱਗੇ ਸਮੂਹ ਕਰਮਚਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਫਲੱਡ ਡਿਊਟੀ ਵਿੱਚ ਕਿਸੇ ਵੀ ਕਿਸਮ ਦੀ ਕੋਈ ਕੁਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ ਅਤੇ ਕੋਈ ਵੀ ਕਰਮਚਾਰੀ ਆਪਣਾ ਫੋਨ ਬੰਦ ਨਹੀ ਕਰੋੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੰਟਰੋਲ ਰੂਮ ਸਵੇਰੇ 8.00 ਵਜੇ ਤੋ ਰਾਤ 8.00 ਵਜੇ ਤੱਕ ਆਪਣਾ ਕੰਮ ਕਰੇਗਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …