Friday, July 4, 2025
Breaking News

ਛੀਨਾ ਨੇ ਨਰਿੰਦਰ ਮੋਦੀ ਨੂੰ ਤੀਜ਼ੀ ਵਾਰ ਪ੍ਰਧਾਨ ਮੰਤਰੀ ਬਣਨ ‘ਤੇ ਦਿੱਤੀ ਵਧਾਈ

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਲੋਕ ਸਭਾ ਚੋਣਾਂ ਚੋਂ ਵੱਡੀ ਜਿੱਤ ਪ੍ਰਾਪਤ ਕਰਨ ਉਪਰੰਤ ਕੇਂਦਰ ‘ਚ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ‘ਤੇ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਮੋਦੀ ਦੁਆਰਾ ਦੇਸ਼ ਵਾਸੀਆਂ ਦੇ ਉਜਵਲ ਭਵਿਖ ਲਈ ਜੋ ਵਿਕਸਿਤ ਭਾਰਤ ਦਾ ਸੁਪਨਾ ਵੇਖਿਆ ਗਿਆ ਹੈ, ਉਸ ਨੁੰ ਪੂਰਾ ਕਰਨ ਲਈ ਮੋਦੀ ਭਾਰਤ ਦੇ ਹਿੱਤ ਅਤੇ ਵਿਕਾਸ ਲਈ ਹਮੇਸ਼ਾਂ ਹੀ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਚੋਣਾਂ ਨੇ ਵਿੱਚ ਵਿਰੋਧੀ ਪਾਰਟੀਆਂ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਵੱਡੀ ਜਿੱਤ ਦੇ ਨਾਲ ਐਨ.ਡੀ.ਏ ਦੀ ਸਰਕਾਰ ਮੁੜ ਤੋਂ ਸਥਾਪਿਤ ਕੀਤੀ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …