Saturday, June 29, 2024

ਲਾਈਨਜ਼ ਕਲੱਬ ਚੀਮਾ ਵਲੋਂ ਪੀ.ਪੀ.ਐਸ ਸਕੂਲ ਵਿਖੇ ਮੁਫਤ ਕੈਂਸਰ ਚੈਕਅੱਪ ਕੈਂਪ 14 ਜੂਨ ਨੂੰ – ਚੇਅਰਮੈਨ

ਸੰਗਰੂਰ, 10 ਜੂਨ (ਜਗਸੀਰ ਲੌਂਗੋਵਾਲ) – ਲਾਈਨਜ਼ ਕਲੱਬ ਚੀਮਾ ਮੰਡੀ ਵਲੋਂ ਵਰਲਡ ਕੈਂਸਰ ਕੇਅਰ ਦੇ ਮੁਖੀ ਕੁਲਵੰਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ 14 ਜੂਨ ਨੂੰ ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਇੱਕ ਦਿਨਾਂ ਕੈਂਸਰ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ।ਕਲੱਬ ਦੇ ਚੇਅਰਮੈਨ ਜਸਵੀਰ ਸਿੰਘ ਚੀਮਾ ਨੇ ਦੱਸਿਆ ਕਿ ਔਰਤਾਂ ਅਤੇ ਮਰਦਾਂ ਦੇ ਵੱਖ-ਵੱਖ ਤਰ੍ਹਾਂ ਦੇ ਕੈਂਸਰ ਦਾ ਮੁਫਤ ਚੈਕਅੱਪ ਕਰਕੇ ਟੈਸਟ ਵੀ ਬਿਲਕੁੱਲ ਮੁਫਤ ਕੀਤੇ ਜਾਣਗੇ।ਉਹਨਾਂ ਦੱਸਿਆ ਕਿ ਆਮ ਬਿਮਾਰੀਆਂ ਲਈ ਲੋੜਵੰਦਾਂ ਅਤੇ ਸ਼ੂਗਰ, ਬਲੱਡ ਪ੍ਰੈਸ਼ਰ ਸਬੰਧੀ ਵੀ ਮੁਫਤ ਦਵਾਈਆਂ ਦਿੱਤੀਆਂ ਜਾਣਗੀਆ।ਉਹਨਾਂ ਦੱਸਿਆ ਕਿ ਕੈਂਪ ਵਿੱਚ ਆਉਣ ਤੋਂ ਪਹਿਲਾਂ ਮੋਬਾਇਲ ਨੰਬਰ 94648-18003 ਰਜਿਸਟਰੇਸ਼ਨ ਜਰੂਰ ਕਰਵਾ ਲਈ ਜਾਵੇ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਪਤਾਹ ਮਨਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ …