ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ ਅਤੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ
ਸ਼ਹੀਦੀ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਛਬੀਲ ਲਗਾਈ ਗਈ।ਐਜ਼ੂਕੇਸ਼ਨ ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਅਤੇ ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਸਦਕਾ ਵਿਦਿਆਰਥੀਆਂ ਨੇ ਮਿੱਠੇ ਜਲ, ਮੈਂਗੋ ਛੇਕ, ਜਲ ਜ਼ੀਰਾ ਆਦਿ ਵੱਖ-ਵੱਖ ਤਰ੍ਹਾਂ ਦੀ ਛਬੀਲ ਤੋਂ ਇਲਾਵਾ ਕੜਾਹ ਤੇ ਭੰਗੂਰ ਦਾ ਪ੍ਰਸ਼ਾਦ ਰਾਹਗੀਰਾਂ ਤੇ ਆਮ ਲੋਕਾਂ ਨੂੰ ਵਰਤਾਇਆ।
ਛਬੀਲ ’ਚ ਸੇਵਾ ਕਰਨ ਉਪਰੰਤ ਡਾ. ਮਨਦੀਪ ਕੌਰ ਅਤੇ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਪਹਿਲੇ ਲਾਸਾਨੀ ਸ਼ਹੀਦ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਅਦੁੱਤੀ ਸ਼ਹਾਦਤ ਮਹਾਨ ਆਦਰਸ਼ ਲਈ ਦਿੱਤੀ ਗਈ ਸੀ।ਛਬੀਲ ਦੌਰਾਨ ਵਿਦਿਆਰਥੀਆਂ ਵੱਲੋਂ ਆਲੇ-ਦੁਆਲੇ ਦੀ ਸਾਂਭ-ਸੰਭਾਲ ਦੇ ਮੰਤਵ ਤਹਿਤ ਸਫ਼ਾਈ ਦਾ ਪ੍ਰਬੰਧ ਕੀਤਾ ਗਿਆ ਅਤੇ ਵਿਦਿਅਕ ਅਦਾਰਿਆਂ ਦੇ ਸਟਾਫ਼ ਨੇ ਛਬੀਲ ਦੌਰਾਨ ਸੇਵਾ ਵੀ ਕੀਤੀ।
Check Also
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …
Punjab Post Daily Online Newspaper & Print Media