Friday, July 5, 2024

ਗਿਆਨ ਅੰਜਨੁ ਗੁਰਮਤਿ ਸਮਰ ਕੈਂਪ ਦੀ ਹੋਈ ਸ਼ਾਨਦਾਰ ਆਰੰਭਤਾ

ਸੰਗਰੂਰ, 11 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ-ਮਾਲੇਰਕੋਟਲਾ ਜ਼ੋਨ ਅਤੇ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਦੇ ਸਾਂਝੇ ਉਪਰਾਲੇ ਤਹਿਤ ਸਥਾਨਕ ਗੁਰਦੁਆਰਾ ਗੁਰੂ ਨਾਨਕ ਪੁਰਾ ਵਿਖੇ ਜਸਵਿੰਦਰ ਸਿੰਘ ਪ੍ਰਿੰਸ, ਲਾਭ ਸਿੰਘ, ਕੁਲਵੰਤ ਸਿੰਘ ਨਾਗਰੀ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਲਜ਼ਾਰ ਸਿੰਘ, ਗੁਰਮੇਲ ਸਿੰਘ, ਪੋ. ਨਰਿੰਦਰ ਸਿੰਘ, ਹਰਵਿੰਦਰ ਕੌਰ, ਗੁਰਲੀਨ ਕੌਰ ਕੋਆਰਡੀਨੇਟਰ ਗੁਰਵਿੰਦਰ ਸਿੰਘ ਸਰਨਾ, ਰਾਜਵਿੰਦਰ ਸਿੰਘ ਲੱਕੀ ਦੀ ਦੇਖ-ਰੇਖ ਹੇਠ ਗਿਆਨ ਅੰਜਨੁ ਗੁਰਮਤਿ ਸਮਰ ਕੈਂਪ ਦੀ ਸ਼ਾਨਦਾਰ ਆਰੰਭਤਾ ਹੋਈ।ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚੋਂ ਜਿਥੇ 50 ਤੋਂ ਵੱਧ ਵਿਦਿਆਰਥੀ ਇਸ ਕੈਂਪ ਵਿੱਚ ਪਹੁੰਚੇ, ਉਥੇ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਦੇ ਮੁਖੀ ਜਸਵਿੰਦਰ ਸਿੰਘ ਪ੍ਰਿੰਸ, ਗੁਰਮੀਤ ਸਿੰਘ ਸਾਹਨੀ ਸਕੱਤਰ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ, ਗੁਰਦੁਆਰਾ ਸਾਹਿਬ ਸੰਤ ਪੁਰਾ ਤੋਂ ਜਤਿੰਦਰ ਪਾਲ ਸਿੰਘ ਹੈਪੀ, ਲਖਵੀਰ ਸਿੰਘ ਲੱਖਾ, ਦਰਸ਼ਨ ਸਿੰਘ ਨੌਰਥ ਗੁਰਦੁਆਰਾ ਸਾਹਿਬ ਬੇਗਮਪੁਰਾ, ਨਰਿੰਦਰ ਪਾਲ ਸਿੰਘ ਸਾਹਨੀ ਸਰਪ੍ਰਸਤ ਸ੍ਰ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਪ੍ਰੀਤਮ ਸਿੰਘ, ਜੋਗਿੰਦਰ ਸਿੰਘ ਐਡਵੋਕੇਟ, ਮਨਪ੍ਰੀਤ ਸਿੰਘ ਸੇਠੀ, ਪ੍ਰਿੰਸੀਪਲ ਡਾ. ਇਕਬਾਲ ਸਿੰਘ ਸਕਰੌਦੀ, ਹਰਜੀਤ ਸਿੰਘ ਢੀਂਗਰਾ, ਕਰਤਾਰ ਸਿੰਘ, ਹਰਕੀਰਤ ਕੌਰ ਤੇ ਅਮਨਦੀਪ ਕੌਰ ਸ਼ਾਮਲ ਹੋਏ।ਕੈਂਪਰਜ਼ ਦੇ ਨਾਲ ਇਸਤਰੀ ਸਤਿਸੰਗ ਸਭਾ ਮੈਂਬਰਾਂ ਨੇ ਸ਼ਮੂਲੀਅਤ ਕਰਕੇ ਇਸ ਨੂੰ ਯਾਦਗਾਰੀ ਬਣਾ ਦਿੱਤਾ।
ਉਪਰੰਤ ਸਮੂਹ ਕੈਂਪਰਜ਼ ਨੇ ਖਾਲਸਾਈ ਜਾਹੋ ਜਲਾਲ ਨਾਲ ਸੁਰਿੰਦਰ ਪਾਲ ਸਿੰਘ ਸਿਦਕੀ ਦੀ ਅਗਵਾਈ ਵਿੱਚ ਜੈਕਾਰਿਆਂ ਅਤੇ ਦੇਗ ਤੇਗ ਫਤਹਿ, ਪੰਥ ਕੀ ਜੀਤ, ਅਜੀਤ ਅਤੇ ਜੁਝਾਰ ਨੂੰ, ਸਰਹਿੰਦ ਦੀ ਦੀਵਾਰ ਨੂੰ ਕੇਸਰੀ ਪ੍ਰਣਾਮ ਦੇ ਨਾਹਰਿਆਂ ਦੀ ਗੂੰਜ਼ ਵਿੱਚ ਮਾਰਚ ਪਾਸਟ ਦਾ ਵਿਲੱਖਣ ਪ੍ਰਦਰਸ਼ਨ ਕੀਤਾ ਅਤੇ ਸੀ੍ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਾਰਡ ਆਫ ਆਨਰ ਪੇਸ਼ ਕੀਤਾ।ਭਾਈ ਸੁੰਦਰ ਸਿੰਘ ਹੈਡ ਗ੍ਰੰਥੀ ਨੇ ਕੈਂਪ ਆਰੰਭਤਾ ਦੀ ਅਰਦਾਸ ਕੀਤੀ।ਉਪਰੰਤ ਛੋਟੇ ਬੱਚਿਆਂ ਨੇ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ।ਗੁਰਲੀਨ ਕੌਰ ਦੀ ਅਗਵਾਈ ਵਿੱਚ ਦੇਹਿ ਸ਼ਿਵਾ ਬਰ ਮੋਹਿ ਇਹੈ …. ਦਾ ਸ਼ਬਦ ਗਾਇਨ ਕੀਤਾ ਗਿਆ।ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਲਗਾਏ ਜਾ ਰਹੇ ਇਸ ਸਮਰ ਕੈਂਪ ਦੇ ਉਦਘਾਟਨੀ ਸਮਾਗਮ ਵਿੱਚ ਸੁਰਿੰਦਰ ਪਾਲ ਸਿੰਘ ਸਿਦਕੀ ਦੇ ਸਟੇਜ਼ ਸੰਚਾਲਨ ਅਧੀਨ ਕੁਲਵੰਤ ਸਿੰਘ ਨਾਗਰੀ ਜ਼਼ਨਲ ਸਕੱਤਰ ਨੇ ਸਵਾਗਤੀ ਸ਼ਬਦ ਕਹੇ ਅਤੇ ਗਿਆਨ ਅੰਜਨੁ ਦੀ ਰੌਸ਼ਨੀ ਵਿੱਚ ਵਿਚਾਰ ਸਾਂਝੇ ਕੀਤੇ। ਰਾਜਵਿੰਦਰ ਸਿੰਘ ਲੱਕੀ ਨੇ ਕੈਂਪ ਦੇ ਸਿਲੇਬਸ ਅਤੇ ਕਰਵਾਏ ਜਾਣ ਵਾਲੇ ਵੱਖ-ਵੱਖ ਮੁਕਾਬਲਿਆਂ ਦੀ ਜਾਣਕਾਰੀ ਦਿੱਤੀ। ਡਾ. ਇਕਬਾਲ ਸਿੰਘ ਸਕਰੌਦੀ ਨੇ ਸੀ੍ ਗੁਰੂ ਅਰਜਨ ਦੇਵ ਜੀ ਦੇ ਜੀਵਨ ਪ੍ਰਤੀ ਪ੍ਰੇਰਨਾਵਾਂ ਦਾ ਜ਼ਿਕਰ ਕੀਤਾ।ਜਸਵਿੰਦਰ ਸਿੰਘ ਪ੍ਰਿੰਸ ਨੇ ਸਟੱਡੀ ਸਰਕਲ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿੱਚ ਇਸ ਕੈਂਪ ਰਾਹੀਂ ਗੁਰਬਾਣੀ, ਇਤਿਹਾਸ, ਗੁਰਮਤਿ ਸਿਧਾਂਤਾਂ ਨਾਲ ਬੱਚਿਆਂ ਜੋੜਨ ਦੇ ਇਸ ਸਾਰਥਿਕ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਤਾਲਮੇਲ ਕਮੇਟੀ ਤੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਦੀ ਕਮੇਟੀ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਨਰਿੰਦਰ ਪਾਲ ਸਿੰਘ ਸਾਹਨੀ ਨੇ ਵੀ ਸਟੱਡੀ ਸਰਕਲ ਦੇ ਕਾਰਜ਼ਾਂ ਨੂੰ ਸਲਾਹਿਆ।ਸਟੱਡੀ ਸਰਕਲ ਵਲੋਂ ਤਾਲਮੇਲ ਕਮੇਟੀ ਦੇ ਮੁਖੀ ਜਸਵਿੰਦਰ ਸਿੰਘ ਪ੍ਰਿੰਸ ਨੂੰ ਸਨਮਾਨਿਤ ਕੀਤਾ ਗਿਆ।ਪਹਿਲੇ ਦਿਨ ਦੀ ਸਮਾਪਤੀ ਤੇ ਕੈਂਪਰਜ਼ ਵਲੋਂ ਗੁਰਬਾਣੀ ਦਾ ਇਹ ਕਹਿਣਾ ਹੈ – ਚੜ੍ਹਦੀ ਕਲਾ ਵਿੱਚ ਰਹਿਣਾ ਹੈ।ਸਿੱਖਾਂਗੇ ਸਿਖਾਵਾਂਗੇ- ਰੋਜ਼ ਦੇ ਕੈਂਪ ‘ਤੇ ਆਵਾਂਗੇ ਆਦਿ ਨਾਅਰਿਆਂ ਨਾਲ ਕੀਤੀ ਗਈ।
ਇਸ ਮੌਕੇ ਗੁਰਦੀਪ ਕੌਰ, ਚਮਨਦੀਪ ਕੌਰ ਬਠਿੰਡਾ, ਭੁਪਿੰਦਰ ਕੌਰ, ਗੁਰਵਿੰਦਰ ਕੌਰ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਜਸਵੀਰ ਕੌਰ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਅਰਸ਼ਦੀਪ ਕੌਰ, ਕਿਰਨ, ਜੋਗਿੰਦਰ ਕੌਰ, ਕਿਰਨਪ੍ਰੀਤ ਕੌਰ ਆਦਿ ਬੱਚਿਆਂ ਦੇ ਮਾਪਿਆਂ ਵਜੋਂ ਅਤੇ ਮੁਹੱਲੇ ਦੀਆਂ ਸੰਗਤਾਂ ਮੌਜ਼ੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …