ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ 2024 ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 14 ਜੂਨ ਦਿਨ ਸ਼ੁਕਰਵਾਰ ਨੂੰ ਮਹਾਰਾਜਾ ਫਾਰਮ ਵੇਰਕਾ ਮਜੀਠਾ ਬਾਈਪਾਸ ਅੰਮ੍ਰਿਤਸਰ ਵਿਖੇ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਇਸ ਸਮਾਰੋਹ ਦੀ ਪ੍ਰਧਾਨਗੀ ਕਰਨਗੇ।ਡਾ. ਭੁੱਲਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵਲੋਂ ਨਵੀਨਤਮ ਅਤੇ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।ਉਨਾਂ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:00 ਵਜੇ ਤੱਕ ਚੱਲੇਗਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …