Friday, July 5, 2024

14 ਤੋਂ 18 ਜੂਨ ਤੱਕ ਵਾਹਨ ਤੇ ਡਰਾਈਵਿੰਗ ਲਾਇਸੰਸ ਸੇਵਾਵਾਂ ਆਨਲਾਈਨ ਪੋਰਟਲ ਬੰਦ ਰਹੇਗਾ – ਅਰਸ਼ਦੀਪ ਸਿੰਘ

ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਵਿੱਤ ਵਿਭਾਗ ਵੱਲੋਂ ਵਾਹਨ ਅਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਲਈ ਫੀਸ, ਟੈਕਸ ਭਰਨ ਵਾਲਾ ਆਨਲਾਈਨ ਪੋਰਟਲ ਮੇਨਟੀਨੈਂਸ ਕਾਰਨ 14 ਤੋਂ 18 ਜੂਨ ਤੱਕ ਬੰਦ ਰਹੇਗਾ।ਰਿਜਨਲ ਟਰਾਂਸਪੋਰਟ ਅਫ਼ਸਰ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਟਰਾਂਸਪੋਰਟ ਕਮਿਸ਼ਨਰ ਪੰਜਾਬ ਵਲੋਂ ਪੱਤਰ ਜਾਰੀ ਕਰਕੇ ਇਹ ਆਖਿਆ ਗਿਆ ਹੈ ਕਿ ਜਿਨ੍ਹਾਂ ਵਾਹਨਾਂ ਦੇ ਦਸਤਾਵੇਜ਼ ਜਾਂ ਡਰਾਈਵਿੰਗ ਲਾਇਸੰਸ ਇਨ੍ਹਾਂ ਚਾਰ ਦਿਨਾਂ ਵਿਚ ਖ਼ਤਮ ਹੋ ਰਹੇ ਹਨ, ਤਾਂ ਆਮ ਜਨਤਾ ਦੀ ਸੁਵਿਧਾ ਲਈ ਉਨ੍ਹਾਂ ਦਸਤਾਵੇਜਾਂ ਦੀ ਮਿਆਦ ਪੰਜ ਦਿਨ ਦੇ ਲਈ ਹੋਰ ਵਧਾਈ ਗਈ ਹੈ, ਤਾਂ ਜੋ ਉਨ੍ਹਾਂ ਨੂੰ ਲੇਟ ਫੀਸ ਜਾਂ ਜ਼ੁਰਮਾਨਾਂ ਨਾ ਭਰਨਾ ਪਵੇ।ਰਿਜਨਲ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ 14 ਤੋਂ 18 ਜੂਨ 2024 ਤੱਕ ਆਈ.ਐਫ.ਐਮ.ਐਸ ਪੋਰਟਲ ਬੰਦ ਰਹੇਗਾ ਅਤੇ ਕੋਈ ਵੀ ਵਾਹਨ ਜਾਂ ਸਾਰਥੀ ਭੁਗਤਾਨ ਨਹੀਂ ਹੋਵੇਗਾ।ਆਰ.ਸੀ, ਲਾਇਸੰਸ, ਪਰਮਿਟ ਅਤੇ ਹੋਰ ਸੇਵਾਵਾਂ ਬੰਦ ਰਹਿਣਗੀਆਂ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …