ਸੰਗਰੂਰ, 13 ਜੂਨ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵਿਕਾਸ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ 66 ਕੇ.ਵੀ ਗਰਿੱਡ ਛਾਜਲੀ ਦੀ ਸਮਰੱਥਾ ਵਿੱਚ ਮੌਜ਼ੂਦਾ 20 ਐਮ.ਵੀ.ਏ ਦੇ ਪਾਵਰ ਟਰਾਂਸਫਾਰਮਰ ਨੂੰ 31.5 ਐਮ.ਵੀ.ਏ ਦੇ ਪਾਵਰ ਟਰਾਂਸਫਾਰਮਰ ਨਾਲ ਆਗੂਮੈਂਟ ਕਰਕੇ ਵਾਧਾ ਕੀਤਾ ਗਿਆ ਹੈ।ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਕੰਮ ਉਪਰ 2.08 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਨਾਲ 66 ਕੇ.ਵੀ ਗਰਿੱਡ ਛਾਜਲੀ ਤੋਂ ਚੱਲਦੇ ਪਿੰਡ ਛਾਜਲਾ, ਛਾਜਲੀ, ਸੰਗਤੀਵਾਲਾ, ਨੰਗਲਾ, ਕੋਠੇ ਰੋਹੀਰਾਮ ਅਤੇ ਨੀਲੋਵਾਲ ਦੇ ਲੋਕਾਂ ਦੀ ਘਰੇਲੂ ਅਤੇ ਖੇਤੀਬਾੜੀ ਦੀ ਬਿਜਲੀ ਸਪਲਾਈ ਵਿੱਚ ਵੱਡਾ ਸੁਧਾਰ ਹੋਵੇਗਾ।ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਅਤੇ ਬਿਹਤਰੀਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸ਼ਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਹੀ ਆਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਤੇ ਯੋਜਨਾਵਾਂ ਤਹਿਤ ਦਿੜ੍ਹਬਾ ਹਲਕੇ ਦੇ ਲੋਕਾਂ ਨੂੰ ਹੋਰ ਬਿਹਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਮੰਤਵ ਹੇਠ ਬਿਜਲੀ ਵੰਡ ਸਿਸਟਮ ਨੂੰ ਮਜ਼ਬੂਤ ਕਰਨ ਲਈ 22.12 ਕਰੋੜ ਰੁਪਏ ਖਰਚੇ ਜਾ ਰਹੇ ਹਨ ਜਿਸ ਦੇ ਅਧੀਨ 9.53 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਖਡਿਆਲ, ਕੜਿਆਲ ਅਤੇ ਖੋਖਰ ਕਲਾਂ ਵਿਖੇ ਨਵੇਂ 66 ਕੇ.ਵੀ ਗਰਿੱਡ ਬਣਾਏ ਜਾਣਗੇ ਅਤੇ 4.18 ਕਰੋੜ ਰੁਪਏ ਦੀ ਲਾਗਤ ਨਾਲ ਮੌਜ਼ੂਦਾ 66 ਕੇ.ਵੀ ਗਰਿੱਡਾਂ ਦੇ ਪਾਵਰ ਟਰਾਂਸਫਾਰਮਰਾਂ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ 8.41 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ 66 ਕੇ.ਵੀ ਲਾਈਨਾਂ ਉਸਾਰੀਆਂ ਜਾ ਰਹੀਆਂ ਹਨ ਅਤੇ ਮੌਜ਼ੂਦਾ 66 ਕੇ.ਵੀ ਲਾਈਨਾਂ ਨੂੰ ਆਗੂਮੈਂਟ ਕਰਕੇ ਲਾਈਨਾਂ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾ ਰਿਹਾ ਹੈ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …