Saturday, December 21, 2024

ਪਸ਼ੂ ਦੇ ਬੀਮੇ ਦੀ ਰਾਸ਼ੀ ‘ਤੇ 70 ਪ੍ਰਤੀਸ਼ਤ ਤੱਕ ਸਬਸਿਡੀ ਉਪਲੱਬਧ – ਡਿਪਟੀ ਡਾਇਰੈਕਟਰ ਡੇਅਰੀ ਵਿਕਾਸ

ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਪਸ਼ੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲ ਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ।ਇਨਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ ਭਾਵੇ ਕਿ ਇਨਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਪਸ਼ੂਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਕੀਤਾ ਜਾਂਦਾ ਹੈ।ਪਰ ਫਿਰ ਵੀ ਸਰਕਾਰ ਵਲੋਂ ਪਸ਼ੂ ਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਦੇ ਲਈ ਬੀਮੇ ਦੀ ਰਾਸ਼ੀ ਤੇ ਸਬਸਿਡੀ ਦੀ ਸਹੂਲਤ ਵੀ ਦੇ ਦਿੱਤੀ ਗਈ ਹੈ।
ਦਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਦੱਸਿਆ ਕਿ ਪਸ਼ੂਆਂ ਦੇ ਆਰਥਿਕ ਨੁਕਸਾਨ ਨੂੰ ਘੱਟ ਕਰਨ ਦੇ ਲਈ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਪਸ਼ੂ ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ (ਮੱਝਾਂ, ਗਾਵਾਂ) ਦੇ ਬੀਮੇ ਦੀ ਰਾਸ਼ੀ ਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 70% ਅਤੇ ਜਨਰਲ ਲਾਭ ਪਾਤਰੀਆਂ ਨੂੰ 50% ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਕੀਮ ਅਧੀਨ ਫਾਰਮਰ 1 ਪਸ਼ੂ ਤੋਂ ਲੈ ਕੇ 5 ਪਸ਼ੂਆਂ ਤੱਕ ਦਾ ਬੀਮਾ ਕਰਵਾ ਸਕਦਾ ਹੈ।ਇਸ ਸਕੀਮ ਅਧੀਨ ਪ੍ਰਤੀ ਪਸ਼ੂ ਦੀ ਕੀਮਤ 70000/- ਰੁਪਏ ਨਿਰਧਾਰਤ ਕੀਤੀ ਗਈ ਹੈ।ਇਸ ਸਕੀਮ ਦਾ ਲਾਭ ਕੋਈ ਵੀ ਦੁੱਧ ਉਤਪਾਦਕ ਜਿਸ ਨੇ ਬੈਂਕ ਤੋਂ ਡੇਅਰੀ ਕਰਜ਼ਾ ਲਿਆ ਹੈ ਜਾਂ ਨਹੀਂ ਲਿਆ ਹੈ ਕਿਸਾਨ ਕਰੈਡਿਟ ਕਾਰਡ ਲਿਆ ਹੈ ਜਾਂ ਨਹੀਂ ਲਿਆ ਹੈ ਲਾਭ ਲੈ ਸਕਦਾ ਹੈ।
ਇਸ ਸਕੀਮ ਅਧੀਨ ਦੁੱਧ ਉਤਪਾਦਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸ੍ਰੀ ਜਤਿੰਦਰ ਕੁਮਾਰ, ਡੇਅਰੀ ਵਿਕਾਸ ਇੰਸਪੈਕਟਰ, ਮੋਬਾਇਲ ਨੰਬਰ 8360906797 ਸ੍ਰੀਮਤੀ ਅਦਿੱਤੀ 7888932092 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …