ਅੰਮ੍ਰਿਤਸਰ, 16 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿੱਚ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਨੂੰ ਭਰਵਾਂ ਹੁੰਗਾਰਾ ਮਿਲਾ ਰਿਹਾ ਹੈ ਅਤੇ ਜ਼ਿਲ੍ਹੇ
ਦੇ ਲਗਭਗ 3000 ਤੋ ਵੱਧ ਲੋਕ ਸੀ.ਐਮ ਦੀ ਯੋਗਸ਼ਾਲਾ ਦਾ ਲਾਹਾ ਲੈ ਰਹੇ ਹਨ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਯੋਗ ਦੀਆਂ ਕਲਾਸਾਂ ‘ਚ 7669400500 ‘ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ।ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ।ਇਸ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ।ਇਸ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ।ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਣ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ।
ਥੋਰੀ ਨੇ ਦੱਸਿਆ ਜ਼ਿਲ੍ਹੇ ਵਿੱਚ 129 ਜਨਤਕ ਥਾਵਾਂ ਜ਼ਿਵੇ ਕਿ ਪਾਰਕਾਂ, ਮੰਦਰ ਅਤੇ ਗੁਰਦੁਆਰਿਆਂ ਵਿੱਚ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨੇ ਅਤੇ 3000 ਤੋ ਵੱਧ ਵਿਅਕਤੀ ਇਸ ਦਾ ਫਾਇਦਾ ਲੈ ਰਹੇ ਹਨ।ਉਨਾਂ ਦੱਸਿਆ ਕਿ ਸ਼ਹਿਰਾਂ ਦੇ ਨਾਲ ਨਾਲ ਹੁਣ ਬਲਾਕ ਅਟਾਰੀ, ਹਰਸ਼ਾ ਛੀਨਾ (ਰਾਜਾਸਾਂਸੀ), ਜੰਡਿਆਲਾ ਗੁਰੂ, ਮਜੀਠਾ, ਅਜਨਾਲਾ ਅਤੇ ਵੇਰਕਾ ਵਿਖੇ ਵੀ ਯੋਗ ਕਲਾਸਾਂ ਸ਼ੁਰੂ ਹੋ ਗਈਆਂ ਹਨ।ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟ੍ਰਕਟਰ ਘਰ ਭੇਜੇਗੀ।ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਟੋਲ ਫ੍ਰੀ ਨੰਬਰ 7669400500 ‘ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ ਚਮਦੇਿੋਗਸਹੳਲੳ.ਪੁਨਜੳਬ.ਗੋਵ.ਨਿ ‘ਤੇ ਰਜਿਸਟਰਡ ਕਰ ਸਕਦੇ ਹਨ।
ਸੀ.ਐਮ ਯੋਗਸ਼ਾਲਾ ਦੇ ਜਿਲ੍ਹਾ ਕੁਆਡੀਨੇਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਯੋਗਾ ਦੀਆਂ ਕਲਾਸਾਂ ਸਵੇਰੇ-ਸ਼ਾਮ ਲਗਾਤਾਰ ਲੱਗ ਰਹੀਆਂ ਹਨ।ਜਿਲ੍ਹੇ ਵਿੱਚ 23 ਯੋਗ ਟ੍ਰੇਨਰ ਹਨ ਜੋ ਕਿ ਅਲੱਗ ਅਲੱਗ ਥਾਵਾਂ ‘ਤੇ ਲਗਾਤਾਰ 129 ਯੋਗ ਕਲਾਸਾਂ ਲਗਾ ਰਹੇ ਹਨ। ਉਨਾਂ ਕਿਹਾ ਕਿ ਯੋਗ ਕਰਨ ਨਾਲ ਸਰਵਾਈਕਲ, ਬੈਕ ਪੇਨ, ਸਟ੍ਰੈਸ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ ਹਾਈ-ਲੋਅ ਬਲੱਡ ਪ੍ਰੈਸ਼ਰ ਸਮੇਤ ਹੋਰ ਵੀ ਬਹੁਤ ਸਾਰੇ ਰੋਗਾਂ ਤੋਂ ਰਾਹਤ ਮਿਲ ਰਹੀ ਹੈ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media