ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਮ ਯੋਗਸ਼ਾਲਾ ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ
ਯੋਗਾ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਰਾਮ ਬਾਗ (ਕੰਪਨੀ ਬਾਗ) ਵਿਖੇ ਆਯੋਜਿਤ ਕੀਤਾ ਜਾਵੇਗਾ।ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਦੱਸਿਆ ਕਿ 21 ਜੂਨ ਨੂੰ ਸਵੇਰੇ 5:00 ਤੋਂ 7:00 ਵਜੇ ਤੱਕ ਰਾਮ ਬਾਗ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ 5 ਥਾਵਾਂ ‘ਤੇ ਵੀ ਯੋਗ ਕਲਾਸਾਂ ਲੱਗਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ ਨੂੰ ਸਵੇਰੇ 5:00 ਵਜੇ ਕੰਪਨੀ ਬਾਗ ਵਿਖੇ ਜ਼ਰੂਰ ਪਹੁੰਚਣ।ਉਨਾਂ ਕਿਹਾ ਕਿ ਸ਼ਹਿਰ ਵਿੱਚ ਰਾਮ ਬਾਗ ਤੋਂ ਇਲਾਵਾ ਸੱਤ ਏਕੜ ਪਾਰਕ ਨਿਊ ਅੰਮ੍ਰਿਤਸਰ, ਸੀ.ਪੀ ਪਾਰਕ ਕੈਂਟ ਚੌਂਕ, ਕੋਟ ਖਾਲਸਾ ਪਾਰਕ, ਗੋਲਡਨ ਪਾਰਕ ਬੱਸ ਸਟੈਂਡ ਅਤੇ ਗੁਰੂ ਅਮਰਦਾਸ ਪਾਰਕ ਦਸ਼ਮੇਸ਼ ਐਵੀਨਿਊ ਵਿਖੇ ਵੀ ਯੋਗਾਂ ਦੀਆਂ ਕਲਾਸਾਂ ਲੱਗਣਗੀਆਂ।ਉਨਾਂ ਦੱਸਿਆ ਕਿ ਸਾਰੇ ਬਲਾਕਾਂ ਵਿੱਚ ਸਵੇਰੇ 6:00 ਤੋਂ 7:00 ਵਜੇ ਤੱਕ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਲੋਕਾਂ ਨੂੰ ਯੋਗ ਸਿਖਾਇਆ ਜਾਵੇਗਾ।ਇਸ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਯੋਗਾ ਕਲਾਸਾਂ ਵਿੱਚ ਜ਼ਰੂਰ ਭਾਗ ਲੈਣ ਅਤੇ ਆਪਣੇ ਸਰੀਰ ਨੂੰ ਤੰਦਰੁਸਤ ਬਣਾਉਣ।
ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨ ਕੌਰ, ਐਸ.ਡੀ.ਐਮ ਮਨਕੰਵਲ ਚਾਹਲ, ਸਿਵਲ ਸਰਜਨ ਡਾ. ਸੁਮਿਤ ਸਿੰਘ, ਜਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਦਿਨੇਸ਼, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਦੀਪ ਮਲਹੋਤਰਾ, ਯੋਗਾ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ, ਤਹਿਸੀਲਦਾਰ ਅਮਰਜੀਤ ਸਿੰਘ, ਅਸਟੇਟ ਅਫ਼ਸਰ ਧਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media