ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਅਗਰੋਹਾ ਵਿਖੇ ਅਗਰਵਾਲ ਸਮਾਜ ਨਾਲ ਸਬੰਧਿਤ ਪ੍ਰਤੀਨਿਧੀਆਂ ਦੀ ਇੱਕ ਵਿਸ਼ੇਸ਼ ਬੈਠਕ ਅਗਰੋਹਾ ਵਿਕਾਸ ਟਰੱਸਟ ਦੇ ਪ੍ਰਧਾਨ ਬਜਰੰਗ ਦਾਸ ਗਰਗ ਦੀ ਪ੍ਰਧਾਨਗੀ ਹੇਠ ਹੋਈ।ਗਰਗ ਨੇ ਇਸ ਸਮੇਂ ਕਿਹਾ ਕਿ ਅਗਰਵਾਲ ਸਮਾਜ ਆਮ ਲੋਕਾਂ ਦੇ ਹਿੱਤ ਦੇ ਕੰਮਾਂ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ।ਉਹਨਾਂ ਕਿਹਾ ਕਿ ਅਗਰੋਹਾ ਵਿਖੇ 27 ਅਕਤੂਬਰ ਨੂੰ ਲੱਗਣ ਜਾ ਰਹੇ ਸਲਾਨਾ ਮੇਲੇ ਦੀਆਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਇਸ ਮੇਲੇ ਵਿੱਚ ਹਰ ਸਾਲ ਹੀ ਲੱਖਾਂ ਲੋਕ ਦੇਸ਼ ਵਿਦੇਸ਼ ਤੋਂ ਭਾਗ ਲੈਂਦੇ ਹਨ।ਉਹਨਾਂ ਕਿਹਾ ਕਿ ਸਮਾਜ ਦੇ ਪ੍ਰਤੀਨਿਧੀਆਂ ਵਲੋਂ ਜਰੂਰਤਮੰਦ ਪਰਿਵਾਰਾਂ ਦੀ ਮਦਦ ਕਰਨ ਦੀ ਕੋਸ਼ਿਸ਼ ਜਾਰੀ ਹੈ।ਲੜਕੇ ਲੜਕੀਆਂ ਦੇ ਰਿਸ਼ਤੇ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਦੇਸ਼ ਦੇ ਵੱਡੇ ਸ਼ਹਿਰਾਂ ‘ਚ ਪ੍ਰਿਚਿਆ ਸੰਮੇਲਨ ਕਰਵਾਏ ਜਾਣਗੇ।ਉਹਨਾਂ ਕਿਹਾ ਕਿ ਫੈਸਲਾ ਕੀਤਾ ਗਿਆ ਹੈ ਕਿ ਜੋ ਜਰੂਰਤਮੰਦ ਪ੍ਰੀਵਾਰ ਆਪਣੀ ਲੜਕੀ ਦੀ ਸ਼ਾਦੀ ਅਗਰੋਹਾ ਧਾਮ ਵਿਖੇ ਕਰੇਗਾ।ਉਸ ਦੀ ਲੜਕੀ ਨੂੰ 1.5 ਲੱਖ ਰੁਪਏ ਦੇ ਸਮਾਨ ਸਮੇਤ ਸਾਰਾ ਖਰਚਾ ਟਰੱਸਟ ਵਲੋਂ ਕੀਤਾ ਜਾਵੇਗਾ।ਇਸ ਮੌਕੇ ਅਗਰਵਾਲ ਸਮਾਜ ਦੇ ਸੀਨੀਅਰ ਆਗੂ ਵੱਡੀ ਗਿਣਤੀ ਸ਼ਾਮਿਲ ਹੋਏ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …