ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਅਫ਼ਸਰ ਕਲੋਨੀ ਪਾਰਕ ਵੈਲਫੇਅਰ ਸੁਸਾਇਟੀ ਦੇ ਸਰਪ੍ਰਸਤ ਸਰਪੰਚ ਸੁਰਿੰਦਰ ਸਿੰਘ ਭਿੰਡਰ ਨੇ ਆਪਣੇ ਮਾਪਿਆਂ ਡਾਕਟਰ ਜੀਤ ਸਿੰਘ ਭਿੰਡਰ ਤੇ ਮਨਜੀਤ ਕੌਰ ਭਿੰਡਰ ਦੀ ਵਿਆਹ ਦੀ 50ਵੀਂ ਵਰ੍ਹੇਗੰਢ ਮੌਕੇ ਅਫ਼ਸਰ ਕਲੋਨੀ ਦੇ ਪਾਰਕ ਵਿੱਚ ਬੂਟੇ ਲਾਏ।ਸੁਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਵਾਤਾਵਰਣ ਸ਼ੁੱਧਤਾ ਲਈ ਬੂਟੇ ਲਗਾਉਣਾ ਵਕਤ ਦੀ ਪ੍ਰਮੁੱਖ ਲੋੜ ਹੈ।ਇਸ ਮੌਕੇ ਹਾਜ਼ਰ ਮਾਸਟਰ ਪਰਮਵੇਦ ਤੇ ਕ੍ਰਿਸ਼ਨ ਸਿੰਘ ਕਿਹਾ ਜਿਥੇ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ।ਉਨ੍ਹਾਂ ਲੋਕਾਂ ਨੂੰ ਬੱਚਿਆਂ ਦੇ ਜਨਮ ਦਿਨ ਵੀ ਬੂਟੇ ਲਾ ਕੇ ਮਨਾਉਣ ਲਈ ਕਿਹਾ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …