Sunday, May 25, 2025
Breaking News

ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇੱਕ-ਇੱਕ ਕਰੋੜ ਦੇ ਚੈਕ ਸੌਂਪੇ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈਕ ਸੌਂਪੇ।ਸ਼ਹੀਦ ਤਰਲੋਚਨ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਜਖੇਪਲ (ਸੁਨਾਮ) ਅਤੇ ਹਰਸਿਮਰਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਸੌੜ (ਧੂਰੀ) ਦੇ ਪਰਿਵਾਰਕ ਮੈਂਬਰਾਂ ਨੂੰ ਚੈਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਨ੍ਹਾਂ ਬਹਾਦਰ ਸਪੂਤਾਂ ਨੇ ਆਪਣੀ ਮਾਤ ਭੂਮੀ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ।ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਾਰਨ ਉਹ ਪਹਿਲਾਂ ਪਰਿਵਾਰਾਂ ਨੂੰ ਚੈਕ ਨਹੀਂ ਦੇ ਸਕੇ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਉਂ ਹੀ ਚੋਣ ਜ਼ਾਬਤਾ ਖ਼ਤਮ ਹੋਇਆ ਤਾਂ ਉਨ੍ਹਾਂ ਆਪਣੀ ਸਰਕਾਰ ਦੀ ਵਚਨਬੱਧਤਾ ਪੂਰੀ ਕਰਦਿਆਂ ਇਨ੍ਹਾਂ ਪਰਿਵਾਰਾਂ ਨੂੰ ਚੈਕ ਸੌਂਪੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਇਨ੍ਹਾਂ ਨਾਇਕਾਂ ਵਲੋਂ ਦਿੱਤੇ ਮਹਾਨ ਬਲੀਦਾਨ ਦੇ ਸਤਿਕਾਰ ਵਜੋਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਦੇਸ਼ ਅਤੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਭਾਰਤ ਮਾਤਾ ਦੇ ਇਨ੍ਹਾਂ ਸਪੂਤਾਂ, ਜਿਨ੍ਹਾਂ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਲਾਮਿਸਾਲ ਯੋਗਦਾਨ ਦਿੱਤਾ, ਨੂੰ ਸਿਜ਼ਦਾ ਭੇਟ ਕਰਨ ਲਈ ਹੈ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …