Wednesday, August 26, 2026

ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਲੌਗੋਵਾਲ ਵਿਖੇ ਪ੍ਰਿੰਸੀਪਲ ਕਿਰਨਦੀਪ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।ਮੈਡਮ ਜਸਵੀਰ ਕੌਰ, ਕਰਮਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਯੋਗਾ ਆਸਣ ਕਰਵਾਏ ਗਏ ਅਤੇ ਨਾਲ ਹੀ ਉਹਨਾਂ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਿਆ ਗਿਆ ਕਿ ਯੋਗ ਆਸਣ ਸਿਰਫ ਸਰੀਰ ਨੂੰ ਤੰਦਰੁਸਤ ਹੀ ਨਹੀਂ, ਸਗੋਂ ਮਾਨਸਿਕ ਤੌਰ ‘ਤੇ ਵੀ ਮਜ਼ਬੂਤ ਰੱਖਦੇ ਹਨ।ਇਸ ਨਾਲ ਮਾਸਪੇਸੀਆ ਲਚਕਦਾਰ ਹੁੰਦੀਆਂ ਹਨ ਤੇ ਪਾਚਣ ਸ਼ਕਤੀ ਮਜ਼ਬੂਤ ਹੁੰਦੀ ਹੈ।ਵਿਦਿਆਰਥੀਆਂ ਤੇ ਸਟਾਫ ਨੇ ਪ੍ਰਣ ਲਿਆ ਕਿ ਉਹ ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਜਰੂਰ ਬਣਾੳਣਗੇ।ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਸਟਾਫ ਮੈਂਬਰ ਕੁਲਵਿੰਦਰ ਸਿੰਘ, ਸੁਖਜਿੰਦਰ ਸਿੰਘ ਮੈਡਮ ਰਵਿੰਦਰ ਕੌਰ ਤੇ ਦਿਲਪ੍ਰੀਤ ਕੌਰ ਆਦਿ ਹਾਜ਼ਰ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …