ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ
ਐਲ.ਐਲ.ਬੀ (3 ਸਾਲਾ ਕੋਰਸ) ਪਹਿਲਾ ਸਮੈਸਟਰ ਦੀ ਪ੍ਰੀਖਿਆ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦੀ ਵਿਦਿਆਰਥਣ ਨੈਨਸੀ ਨੇ 600 ਅੰਕਾਂ ’ਚੋਂ 361 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਉਨਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥਣ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਦੇ ਸਹਿਯੋਗ ਸਦਕਾ ਸੰਭਵ ਹੋ ਸਕਿਆ ਹੈ।ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾਜ, ਡਾ. ਪੂਰਨਿਮਾ ਖੰਨਾ, ਪ੍ਰੋ: ਗੁਰਜਿੰਦਰ ਕੌਰ, ਪ੍ਰੋ: ਉਤਕਰਸ਼ ਸੇਠ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media