ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਡਾ. ਰਾਜੇਸ਼ ਸ਼ਰਮਾ ਦੀ ਅਸੋਸੀਏਟ ਪ੍ਰੋਫੈਸਰ ਦੀ ਤਰੱਕੀ ਹੋਣ `ਤੇ ਉਹਨਾ ਨੇ ਡਾ. ਸੁਨੀਲ ਕੁਮਾਰ ਡੀਨ
ਫੈਕਲਟੀ ਭਾਸ਼ਾਵਾਂ, ਰਿਸਰਚ ਸਕਾਲਰਾਂ ਅਤੇ ਦਫਤਰੀ ਸਟਾਫ ਦੀ ਹਾਜ਼ਰੀ ਵਿੱਚ ਮੁਖੀ ਸੰਗੀਤ ਵਿਭਾਗ ਦਾ ਚਾਰਜ਼ ਲਿਆ।ਡਾ. ਰਾਜੇਸ਼ ਸ਼ਰਮਾ ਮੁਖੀ ਸੰਗੀਤ ਵਿਭਾਗ ਵਲੋਂ ਯੂਨੀਵਰਸਿਟੀ ਦੇ ਉਚ-ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ।ਉਨਾਂ ਇਹ ਯਕੀਨ ਦਿਵਾਇਆ ਕਿ ਉਹ ਆਪਣੀ ਜਿਮੇਵਾਰੀ ਸਬੰਧੀ ਸਾਰੇ ਕੰਮ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨਗੇ ਅਤੇ ਸੰਗੀਤ ਵਿਭਾਗ ਨੂੰ ਨਵੀਆਂ ਉਚਾਈਆਂ ਤੇ ਪਹੁੰਚਾਉਣ ਦੀ ਕੋਸ਼ਿਸ਼ ਕਰਨਗੇ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media