ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਅਫ਼ਸਰ ਕਲੋਨੀ ਵਾਸੀਆਂ ਤਰਕਸ਼ੀਲ ਆਗੂ ਮਾਸਟਰ ਪਰਮਵੇਦ, ਸੁਰਿੰਦਰ ਸਿੰਘ ਭਿੰਡਰ, ਕ੍ਰਿਸ਼਼ਨ ਸਿੰਘ, ਕੁਲਵੰਤ ਸਿੰਘ, ਐਡਵੋਕੇਟ ਖੇਮ ਚੰਦ ਰਾਓ, ਦਰਸ਼ਨ ਸਿੰਘ, ਰਮੇਸ਼ ਕੁਮਾਰ, ਰਣਦੀਪ ਸਿੰਘ, ਇੰਦਰਜੀਤ ਸਿੰਘ ਨੇ ਦੱਸਿਆ ਕਿ ਅਫ਼ਸਰ ਕਲੋਨੀ ਸਮੇਤ ਸੰਗਰੂਰ ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ ਵਿੱਚ ਆਵਾਰਾ, ਪਸ਼ੂ ਆਮ ਹੀ ਘੁੰਮਦੇ ਦੇਖੇ ਜਾ ਸਕਦੇ ਹਨ।ਜੋ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ।ਇਨ੍ਹਾਂ ਆਵਾਰਾ, ਬੇਸਹਾਰਾ ਪਸ਼ੂਆਂ ਤੋਂ ਨਿਜ਼ਾਤ ਦਿਵਾਉਣ ਲਈ ਸਥਾਨਕ ਪ੍ਰਸ਼ਾਸ਼ਨ ਨੂੰ ਬਹੁਤ ਵਾਰੀ ਮਿਲਿਆ ਜਾ ਚੁੱਕਿਆ ਹੈ, ਪਰ ਪਰਨਾਲਾ ਉਥੇ ਦਾ ਉਥੇ ਹੈ, ਬੱਚੇ ਅਤੇ ਬਜ਼਼ੁਰਗ ਆਵਾਰਾ ਕੁੱਤਿਆਂ ਦਾ ਬਹੁਤ ਵਾਰੀ ਸ਼ਿਕਾਰ ਹੋ ਚੁੱਕੇ ਹਨ ਤੇ ਗਲੀਆਂ ਵਿਚੋਂ ਲੰਘਣਾ ਵੀ ਮੁਸ਼ਕਲ ਹੈ, ਕਿਉਂਕਿ ਹਰ ਜਗ੍ਹਾ ਖੂੰਖਾਰ ਕੁੱਤਿਆਂ ਦਾ ਝੁਰਮਟ ਹੁੰਦਾ ਹੈ।ਅਫਸਰ ਕਲੋਨੀ ਦੇ ਨਿਵਾਸੀਆਂ ਨੇ ਪੰਜਾਬ ਸਰਕਾਰ ਜਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲਰ ਅਧਿਕਾਰੀਆਂ ਨੂੰ ਬੇਨਤੀ ਕੀਤੀ ਹੈ ਕਿ ਉਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਤਾਂ ਜੋ ਇਨ੍ਹਾਂ ਆਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਲਪੇਟ ਵਿੱਚ ਆ ਕੇ ਕਿਸੇ ਵਿਅਕਤੀ ਦੀ ਜਾਨ ਨਾ ਚਲੀ ਜਾਵੇ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …