ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 29
ਜੂਨ ਦਿਨ ਸ਼ਨੀਵਾਰ ਅਤੇ 30 ਜੂਨ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 5:00 ਵਜੇ ਤੱਕ ਸਪੈਸ਼ਲ ਮੁਹਿੰਮ ਸ਼ੁਰੂ ਕਰਕੇ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ।
ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁੱਕਤ ਸਮੂਹ ਬੂਥ ਲੈਵਲ ਅਫ਼ਸਰਾਂ ਦੁਆਰਾ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ 29 ਜੂਨ ਦਿਨ ਸ਼ਨੀਵਾਰ ਅਤੇ 30 ਜੂਨ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 5:00 ਵਜੇ ਤੱਕ ਸਪੈਸ਼ਲ ਕੈਂਪ ਲਗਾਉਣ।ਉਨਾਂ ਕਿਹਾ ਕਿ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ।ਇਸ ਮੰਤਵ ਲਈ ਮਿਤੀ 21.10.2023 ਨੂੰ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰ ਯੋਗ ਸਮਝੇ ਜਾਣਗੇ।
ਥੋਰੀ ਨੇ ਕਿਹਾ ਕਿ ਸਮੂਹ ਬੂਥ ਲੈਵਲ ਅਫ਼ਸਰ ਸਪੈਸ਼ਲ ਕੈਂਪ ਦੀ ਮਿਤੀ ਅਤੇ ਸਮੇਂ ਅਨੁਸਾਰ ਆਪਣੇ ਪੋਲਿੰਗ ਸਟੇਸ਼ਨ ਵਿਖੇ ਹਾਜ਼ਰ ਰਹਿਣਗੇ ਅਤੇ ਪ੍ਰਾਪਤ ਹੋ ਰਹੇ ਫਾਰਮ (ਕੇਸਾਧਾਰੀ ਸਿੱਖ ਲਈ) ਨਿਯਮ 3(1) ਦੀ ਨਾਲ ਦੀ ਨਾਲ ਵੈਰੀਫਿਕੇਸ਼ਨ ਕਰਨਗੇ।ਅਜਿਹੇ ਹਰ ਇੱਕ ਫਾਰਮ ਉਪਰ ਬਿਨੈਕਾਰ ਦੀ ਤਾਜ਼ਾ ਰੰਗਦਾਰ ਫੋਟੋ (ਸੈਲਫ ਅਟੈਸਟਿਡ) ਚਸਪਾ ਕੀਤੀ ਜਾਵੇਗੀ ਅਤੇ ਬਿਨੈਕਾਰ ਦੇ ਸ਼ਨਾਖਤੀ ਦਸਤਾਵੇਜ ਦੀ ਕਾਪੀ ਨਾਲ ਅਟੈਚ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਸਮੂਹ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੀ ਸਪੈਸ਼ਲ ਮਹਿੰਮ ਤਹਿਤ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣਗੇ।
Check Also
ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਹੋਏ ਨਤਮਸਤਕ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਜਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ …
Punjab Post Daily Online Newspaper & Print Media