ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ
ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2024 ਵਿਚ ਭੇਜਿਆ ਜਾਵੇਗਾ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2024 ਤੱਕ ਜਮ੍ਹਾ ਕਰਵਾ ਸਕਣਗੇ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ਼ ਸਹਿਤ 10 ਅਗਸਤ ਤੀਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।
ਪ੍ਰਤਾਪ ਸਿੰਘ ਨੇ ਕਿਹਾ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media