Wednesday, July 16, 2025
Breaking News

ਅੱਗ ਤੋ ਬਚਾਅ ਅਤੇ ਸੁਰੱਖਿਆ ਸਬੰਧੀ ਸੈਮੀਨਾਰ

ਅੰਮ੍ਰਿਤਸਰ, 29 ਜੁਨ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ/ ਮੀਤ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਐਡੀ. ਆਨਰੇਰੀ ਸਕੱਤਰ/ ਸਕੂਲ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਦੇ ਆਡੀਟੋਰੀਅਮ ਵਿਖੇ ਅੱਗ ਤੋਂ ਬਚਾਅ ਅਤੇ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਜਿਲ੍ਹਾ ਫਾਇਰ ਅਫਸਰ ਵਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਉਹਨਾਂ ਦੀ ਟੀਮ ਨੇ ਅੱਗ ਲੱਗਣ ਦੇ ਕਾਰਨਾਂ, ਅੱਗ ਬੁਝਾਉਣ ਵਾਲੇ ਯੰਤਰਾਂ ਅਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਬਤ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਹਨਾਂ ਨੇ ਅੱਗ ਬੁਝਾਉਣ ਦੀ ਡੈਮੋ ਖੁੱਲੇ ਮੈਦਾਨ ਵਿਚ ਵੀ ਦਿੱਤੀ।ਜੀ.ਟੀ ਰੋਡ ਸਕੂਲ ਦੇ ਮੈਂਬਰ ਇੰਚਾਰਜ਼ ਗੁਰਪ੍ਰੀਤ ਸਿੰਘ ਸੇਠੀ ਅਤੇ ਰਾਬਿੰਦਰਬੀਰ ਸਿੰਘ ਭੱਲਾ ਨੇ ਸਾਂਝੇ ਤੌਰ ਤੇ ਕਿਹਾ ਕਿ ਰੋਜ਼ਾਨਾ ਜੀਵਨ ਵਿੱਚ ਵਰਤੀ ਜਾਣ ਵਾਲੀ ਅੱਗ ਦੇ ਜਾਨੀ ਅਤੇ ਮਾਲੀ ਨੁਕਸਾਨ ਬਹੁਤ ਵੱਡੇ ਹੋ ਸਕਦੇ ਹਨ, ਜੇਕਰ ਇਸ ਨੂੰ ਸਾਵਧਾਨੀ ਨਾਲ ਨਾ ਸੰਭਾਲਿਆ ਜਾਵੇ।ਉਹਨਾਂ ਨੇ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਮੰਤਵ ਸਭ ਨੂੰ ਅੱਗ ਪ੍ਰਤੀ ਪ੍ਰੈਕਟੀਕਲ ਸੁਰਖਿਆ ਸਾਵਧਾਨੀਆਂ ਵਰਤਣ ਅਤੇ ਅੱਗ ਨੂੰ ਬੇਕਾਬੂ ਹੋਣ ਤੋ ਪਹਿਲਾਂ ਹੀ ਬੁਝਾਉਣ ਬਾਬਤ ਜਾਗਰੂਕ ਕਰਨਾ ਹੈ।
ਇਸ ਮੋਕੇ ਸਕੂਲ ਮੈਂਬਰ ਇੰਚਾਰਜ਼ ਗੁਰਪ੍ਰੀਤ ਸਿੰਘ ਸੇਠੀ, ਰਾਬਿੰਦਰਬੀਰ ਸਿੰਘ ਭੱਲਾ, ਏ.ਪੀ ਸਿੰਘ ਮਾਨ, ਕਾਰਜਕਾਰੀ ਪ੍ਰਿੰਸੀਪਲ ਸ੍ਰੀਮਤੀ ਕੰਵਲਪ੍ਰੀਤ ਕੌਰ ਅਤੇ ਸਮੂਹ ਅਧਿਆਪਕ ਮੌਜ਼ੂਦ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …