ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵਲੋਂ ਗਰਮੀਆਂ ਵਿੱਚ ਬਰਸਾਤ ਦੇ ਮੌਸਮ ਵਿੱਚ 5 ਸਾਲ ਤੋਂ ਛੋਟੇ
ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ 1 ਜੁਲਾਈ ਤੋਂ 31 ਅਗਸਤ 2024 ਤੱਕ ਇੱਕ ਵਿਸ਼ੇਸ਼ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ।ਮੁਹਿੰਮ ਦਾ ਆਗਾਜ਼ ਅੱਜ ਘਨਸ਼ਾਮ ਥੋਰੀ ਵਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਤੋ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਕਿਹਾ ਇਸ ਮੁਹਿੰਮ ਦਾ ਉਦੇਸ਼ ਦਸਤ ਰੋਗ ਨਾਲ ਹੋਣ ਵਾਲੀਆ ਮੋਤਾਂ ਰੋਕਣਾਂ ਹੈ ਅਤੇ ਆਮ ਲੋਕਾਂ ਨੂੰ ਦਸਤ ਰੋਗ ਦੇ ਕਾਰਣ, ਇਲਾਜ, ਸਾਵਧਾਨੀਆਂ ਅਤੇ ਵਿਸ਼ੇਸ਼ ਤੌਰ ਤੇ ਹੈਂਡ ਵਾਸ਼ਿਗ ਤਕਨੀਕ ਬਾਰੇ ਸੁਚੇਤ ਕਰਨਾ ਹੈ।ਸਿਵਲ ਸਰਜਨ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਣ ਓ.ਆਰ.ਐਸ ਕਾਰਨਰ ਹਰੇਕ ਸਿਹਤ ਕੇਦਰ ਵਿੱਚ ਬਣਾਉਣੇ ਯਕੀਨੀ ਬਣਾਏ ਗਏ ਹਨ ਅਤੇ ਆਸ਼ਾ ਵਰਕਰਾਂ ਵਲੋ ਓ.ਆਰ.ਐਸ ਪੈਕਟ ਅਤੇ ਜਿੰਕ ਦੀਆਂ ਗੋਲੀਆਂ ਘਰਾਂ ਵਿੱਚ ਵੰਡੀਆਂ ਜਾਣਗੀਆਂ ਤਾਂ ਕਿ ਇਨਾਂ ਬੱਚਿਆਂ ਵਿੱਚ ਦਸਤ ਕਾਰਣ ਹੋ ਰਹੀ ਪਾਣੀ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ।ਜਿਲਾ ਟੀਕਾਕਰਣ ਅਫਸਰ ਡਾ. ਭਾਰਤੀ ਨੇ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਦੀ ਲਗਭਗ 26 ਲੱਖ ਅਬਾਦੀ ਵਿਚ ਪੈਂਦੇ ਸਾਰੇ ਹੀ ਸਰਕਾਰੀ ਅਤੇ ਸਰਕਾਰ ਵਲੋਂ ਮਾਨਤਾ ਪ੍ਰਾਪਤ ਸਕੂਲਾਂ ਵਿਚ ਹੱਥ ਧੌੋ ਦੀ ਵਿਧੀ ਅਤੇ ਤਰੀਕੇ ਦੱਸਦੇ ਹੋਏ ਜਾਣਕਾਰੀ ਦਿੱਤੀ ਜਾਵੇਗੀ।ਇਸ ਦੇ ਲਈ ਪੈਰਾ ਮੈਡੀਕਲ ਸਟਾਫ ਵਲੋਂ ਸਕੂਲਾਂ ਵਿਚ ਜਾ ਕੇ ਪੋਸਟਰ ਅਤੇ ਸਾਬਣ ਦੀ ਸਹਾਇਤਾ ਨਾਲ ਬੱਚਿਆਂ ਨੂੰ ਸਵੱਛ ਰਹਿਣ ਅਤੇ ਬੀਮਾਰੀਆਂ ਤੋਂ ਬਚਣ ਸੰਬਧੀ ਵੀ ਵਿਸਥਾਰ ਸਹਿਤ ਦੱਸਿਆ ਜਾਵੇਗਾ।
ਇਸ ਅਵਸਰ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ, ਜਿਲ੍ਹ ਸਿਾਹਤ ਅਫਸਰ ਡਾ. ਜਸਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੀਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ. ਮਦਨ ਮੋਹਨ, ਸੀਨੀਅਰ ਮੈਡੀਕਲ ਅਫਸਰ ਡਾ. ਸਵਰਨਜੀਤ ਧਵਨ, ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ, ਡਾ. ਸਰਤਾਜ ਸਿੰਘ, ਡਾ. ਜਸਕਰਣ, ਜਿਲਾ੍ਹ ਮਾਸ ਮਡੀਆ ਅਫਸਰ ਅਮਰਦੀਪ ਸਿੰਘ, ਤ੍ਰਿਪਤਾ ਕੁਮਰੀ, ਰਾਧਾ ਸ਼ਰਮਾ ਅਤੇ ਸਮੂਹ ਸਟਾਫ ਹਾਜਰ ਸੀ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media