ਅੰਮ੍ਰਿਤਸਰ, 2 ਜੁਲਾਈ (ਜਗਸੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਛੇਵੀਂ ਜਮਾਤ ਦੀ ਵਿਦਿਆਰਥਣ ਹਿਜ਼ਾ ਨੇ ਨੈਸ਼ਨਲ ਏਜੰਸੀ ਦੁਆਰਾ
ਕਰਵਾਈ ਗਈ ਰਾਸ਼ਟਰ ਪੱਧਰੀ ਪ੍ਰਵੇਸ਼ ਪ੍ਰੀਖਿਆ (AISSEE) ਦੁਆਰਾ ਪ੍ਰਸਿੱਧ ਸੈਨਿਕ ਸਕੂਲ ਕਪੂਰਥਲਾ ਵਿੱਚ ਆਪਣੀ ਮਿਹਨਤ ਅਤੇ ਲਗਨ ਦੇ ਸਦਕਾ ਦਾਖਲਾ ਹਾਸਲ ਕੀਤਾ ਹੈ। ਇਸ ਵਿੱਚ ਕੁੱਲ 92 ਸੀਟਾਂ ਸਨ, ਜਿੰਨ੍ਹਾਂ ਵਿੱਚੋਂ 3 ਸੀਟਾਂ ਲੜਕੀਆਂ ਲਈ ਰਾਖਵੀਆਂ ਸਨ।ਹਿਜ਼ਾ ਅੰਮ੍ਰਿਤਸਰ ਦੀ ਇਕਲੌਤੀ ਲੜਕੀ ਹੈ, ਜਿਸ ਨੂੰ ਇਹ ਦਾਖਲਾ ਮਿਲਿਆ ਹੈ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਵੀ ਅਜਿਹੇ ਯਤਨਾਂ ਲਈ ਅਸ਼ੀਰਵਾਦ ਦਿੱਤਾ।ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥਣ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਹਿਜ਼ਾ ਦੀ ਇਸ ਵੱਡੀ ਪ੍ਰਾਪਤੀ ਦਾ ਸਿਹਰਾ, ਉਸ ਦੀ ਮਿਹਨਤ ਅਤੇ ਲਗਨ ਨੂੰ ਦਿੱਤਾ ਅਤੇ ਬੱਚੀ ਦੇ ਮਾਤਾ-ਪਿਤਾ ਨੂੰ ਵੀ ਵਧਾਈ ਦਿੱਤੀ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media