ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਬਿਜਲੀ ਬੋਰਡ ‘ਚ ਬਤੌਰ ਜੇ.ਈ ਸੇਵਾਵਾਂ ਨਿਭਾਅ ਕੇ ਸੇਵਾ ਮੁਕਤ ਹੋਏ ਮਨਜੀਤ ਸ਼ਰਮਾ ਲੋਕ ਭਲਾਈ ਦੇ
ਕਾਰਜ਼ਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ।ਉਹ ਸਮਾਜ ਸੇਵੀ ਹੋਣ ਦੇ ਨਾਲ-ਨਾਲ ਬਹੁਤ ਵਧੀਆ ਅਦਾਕਾਰ ਅਤੇ ਲੇਖਕ ਹਨ। ਇਸ ਸਮੇਂ ਪੈ ਰਹੀ ਅੱਤ ਦੀ ਗਰਮੀ ਵਿੱਚ ਜੇ.ਈ ਮਨਜੀਤ ਸ਼ਰਮਾ ਆਪਣੇ ਸਹਿਯੋਗੀਆਂ ਨੂੰ ਨਾਲ ਲੈ ਕੇ ਲਹਿਰਾਗਾਗਾ ਦੇ ਰੇਲਵੇ ਸਟੇਸ਼ਨ ‘ਤੇ ਹਰ ਰੋਜ਼ ਯਾਤਰੀਆਂ ਨੂੰ ਠੰਡਾ ਪਾਣੀ ਪਿਲਾਉਣ ਦੀ ਸੇਵਾ ਕਰ ਰਹੇ ਹਨ।ਮਨਜੀਤ ਸ਼ਰਮਾ ਸ੍ਰੀ ਰਾਮਲੀਲਾ ਕਮੇਟੀ ਅਤੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਸੀਨੀਅਰ ਆਗੂ ਵੀ ਹਨ।ਉਨ੍ਹਾਂ ਨੂੰ ਵਧੀਆ ਸੇਵਾਵਾਂ ਲਈ ਕਈ ਸੰਸਥਾਵਾਂ ਵਲੋਂ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media