Saturday, June 28, 2025
Breaking News

ਰਾਸ਼ਟਰੀ ਬਾਲ ਪੁਰਸਕਾਰ ਲਈ ਸਰਕਾਰ ਨੇ ਮੰਗੀਆਂ ਅਰਜੀਆਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਜਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ।ਸਪੈਸ਼ਲ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ, ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ 5 ਤੋ 18 ਸਾਲ ਤੱਕ ਦੀ ਉਮਰ ਦੇ ਹਨ।
ਉਨਾਂ ਦੇ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ awards.gov.in
‘ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ।ਵੈਬਸਾਈਟ ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ ਹੈ।ਅਵਾਰਡ ਵਿੱਚ ਇੱਕ ਮੈਡਲ ਅਤੇ ਪ੍ਰਸ਼ੰਸਾ ਪੱਤਰ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵਲੋਂ ਦਿੱਤਾ ਜਾਂਦਾ ਹੈ।ਇਸ ਤੋਂ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ ਭਾਰਤੀ ਬਾਲ ਕਲਿਆਣ ਪਰਿਸ਼ਦ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਕੋਈ ਮਾਨਤਾ ਜਾਂ ਸਹਾਇਤਾ ਦਿੱਤੀ ਜਾਂਦੀ ਹੈ।ਇਸ ਲਈ ਭਾਰਤੀ ਬਾਲ ਕਲਿਆਣ ਪਰਿਸ਼ਦ ਵਲੋਂ ਜਾਰੀ ਕਿਸੇ ਵੀ ਤਰ੍ਹਾਂ ਦੀ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਟ੍ਰੇਸ਼ਨ ਨਾ ਕੀਤਾ ਜਾਵੇ।ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ ‘ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ।ਉਨ੍ਹਾ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੂਸਰੀ ਮੰਜਿਲ ਕਮਰਾ ਨੰ. 238 ਅੰਮ੍ਰਿਤਸਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …