ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ‘ਵਿਕਸਤ ਭਾਰਤ ਦੀ ਨਵੀਂ ਪਹਿਚਾਨ, ਪਰਿਵਾਰ ਨਿਯੋਜਨ ਹਰ ਦੰਪਤੀ ਦੀ ਸ਼ਾਨ’ ਥੀਮ ਨੂੰ ਸਮਰਪਿਤ ਅੱੱਜ ਸਿਵਲ ਸਰਜਨ ਅੰਮ੍ਰਿਤਸਰ ਡਾ. ਸੁਮੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਡਾ. ਸੁਮੀਤ ਸਿੰਘ ਕਿਹਾ ਕਿ ਵੱਧਦੀ ਆਬਾਦੀ ਨੂੰ ਠੱਲ ਪਾਊਣ ਲਈ ਸਾਰੇ ਹੀ ਸੰਸਾਰ ਵਿੱਚ ਵਿਸ਼ਵ ਅਬਾਦੀ ਦਿਵਸ ਮਨਾਇਆ ਜਾਦਾ ਹੈ, ਕਿੳੇੁਂਕਿ ਜੇਕਰ ਪਰਿਵਾਰ ਸੀਮਤ ਹੋਵੇਗਾ ਤਾਂ ਉਸ ਪਰਿਵਾਰ ਨੂੰ ਤਰੱਕੀ ਦੇ ਜਿਆਦਾ ਮੌਕੇ ਮਿਲਣਗੇ ਅਤੇ ਸਮਾਜ ਵਿੱਚ ਚੰਗਾ ਸਥਾਨ ਵੀ ਪ੍ਰਾਪਤ ਹੋਵੇਗਾ।ਵੱਧਦੀ ਆਬਾਦੀ ਦੇਸ਼ ਦੀ ਸਮੱਸਿਆ ਨਹੀ ਬਲਕਿ ਸਮਾਜ ਦੀ ਹਰੇਕ ਸਮੱਸਿਆਂ ਦੀ ਜੜ੍ਹ ਹੈ।
ਜਿਲਾ੍ਹ ਪਰਿਵਾਰ ਭਲਾਈ ਭਲਾਈ ਅਫਸਰ ਡਾ. ਨੀਲਮ ਭਗਤ ਨੇ ਵੱੱਖ-ਵੱੱਖ ਪਰਿਵਾਰ ਨਿਯੋਜਨ ਦੇ ਤਰੀਕਿਆਂ ਬਾਰੇ ਵਿਸਥਾਰ ‘ਚ ਜਾਣਕਾਰੀ ਦਿੱਤੀ।ਜਿਨਾਂ ਵਿੱੱਚ ਅੰਤਰਾ ਨਾਮ ਦੇ ਗਰਭ ਨਿਰੋਧਕ ਟੀਕੇ ਬਾਰੇ ਦੱਸਿਆ ਕਿ ਇਸ ਟੀਕੇ ਰਾਹੀਂ 3 ਮਹੀਨੇ ਤੱਕ ਅਣਚਾਹੇ ਗਰਭ ਤੋਂ ਬਚਿਆ ਜਾ ਸਕਦਾ ਹੈ ਅਤੇ ਇਹ ਇਕ ਬਹੁਤ ਹੀ ਕਾਰਗਰ ਤਰੀਕਾ ਹੈ।ਇਸ ਦੇ ਨਾਲ ਹੀ ਛਾਯਾ ਨਾਮ ਦੀ ਗਰਭ ਨਿਰੋਧਕ ਗੋਲੀ ਬਾਰੇ ਦੱਸਿਆ ਕਿ ਇਹ ਗੋਲੀ ਬਹੁਤ ਹੀ ਸੁਰੱਖਿਅਤ ਹੈ ਅਤੇ ਇਸ ਨਾਲ ਬਿਨਾ ਕਿਸੇ ਸਾਈਡ ਇਫੈਕਟ ਤੋਂ ਅਣਚਾਹੇ ਗਰਭ ਤੋ ਬਚਿਆ ਜਾ ਸਕਦਾ ਹੈ।ਇਸ ਤੋ ਇਲਾਵਾ ਨਸਬੰਦੀ, ਨਲਬੰਦੀ, ਕੌਪਰ-ਟੀ, ਪੀ.ਪੀ.ਆਈ.ਯੁ.ਸੀ.ਡੀ ਓਰਲ ਪਿਲਜ਼ ਅਤੇ ਕੰਡੋਮ ਆਦਿ ਅਪਣਾਉਣ ਲਈ ਆਪਣੇ ਨਜ਼ਦੀਕ ਦੇ ਸਿਹਤ ਕੇਦਰ ਨਾਲ ਸੰਪਰਕ ਕਰਨ ਲਈ ਕਿਹਾ।ਸੀਨੀਅਰ ਮੈਡੀਕਲ ਅਫਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਸਾਰੇ ਸੀ.ਐਚ.ਸੀ/ਪੀ.ਐਚ.ਸੀ ਅਤੇ ਸਿਵਲ ਹਸਪਤਾਲਾ ਵਿੱਚ ਨਸਬੰਦੀ/ ਨਲਬੰਦੀ ਦੇ ਉਪਰੇਸ਼ਨ ਕੀਤੇ ਜਾ ਰਹੇ ਹਨ।
ਇਸ ਮੋਕੇ ਜਿਲ੍ਹਾ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਡਾ. ਚਿੰਕੀ ਠਕਰਾਲ, ਡਾ. ਕਮਲ ਪ੍ਰੀਤ ਕੌਰ, ਕਮਲਦੀਪ ਭੱਲਾ, ਜਸਬੀਰ ਕੌਰ, ਗਰਰਿੰਦਰ ਕੌਰ ਅਤੇ ਸਮੂਹ ਸਟਾਫ ਮੋਜ਼ੂਦ ਸੀ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …