Saturday, June 14, 2025
Breaking News

ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਪ੍ਰੀਖਿਆਵਾਂ ’ਚ ਖਾਲਸਾ ਕਾਲਜ ਇੰਜੀ. ਦਾ ਸਥਾਨ ਸ਼ਾਨਦਾਰ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਦੇ 2 ਵਿਦਿਆਰਥੀਆਂ ਨੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਦੱਸਿਆ ਕਿ ਮਕੈਨੀਕਲ ਇੰਜੀਨੀਅਰਿੰਗ (ਡਿਪਲੋਮਾ ਵਿੰਗ) ਦੇ ਐਮ.ਡੀ ਨਾਜ ਬਾਬੂ ਨੇ ਪਹਿਲਾ, ਜਦਕਿ ਸਿਵਲ ਇੰਜੀਨੀਅਰਿੰਗ (ਡਿਪਲੋਮਾ ਵਿੰਗ) ਤੀਜਾ ਸਮੈਸਟਰ ਦੇ ਅਨੰਤ ਕੁਮਾਰ ਨੇ 7ਵਾਂ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਫੈਕਲਟੀ ਵਲੋਂ ਕਰਵਾਈ ਮਿਹਨਤ ਸਦਕਾ ਹੀ ਅਹਿਮ ਮੁਕਾਮ ਹਾਸਲ ਹੋਇਆ ਹੈ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …