Thursday, November 21, 2024

ਸੱਤਿਆ ਭਾਰਤੀ ਸਕੂਲ ਤੁੰਗਾਂਹੇੜੀ `ਚ ਜੰਗਲ ਲਗਾਉਣ ਦੀ ਵਿਧਾਇਕ ਨੇ ਬੂਟਾ ਲਗਾ ਕੇ ਕੀਤੀ ਸ਼ੁਰੂਆਤ

ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਤੁੰਗਾਂਹੇੜੀ ਸਥਿਤ ਸੱਤਿਆ ਭਾਰਤੀ ਸਕੂਲ ਵਲੋਂ ਮੁੱਖ ਅਧਿਆਪਕਾ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਸਕੂਲ ਦੇ ਪਿਛਲੇ ਪਾਸੇ ਵਿਦਿਆਰਥੀਆਂ ਵਲੋਂ ਜੰਗਲ ਵਾਸਤੇ ਰੁੱਖ ਲਗਾਏ ਗਏ।ਇਸ ਦੀ ਸ਼ੁਰੂਆਤ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਬੂਟਾ ਲਗਾ ਕੇ ਕੀਤੀ ਗਈ।ਵਿਧਾਇਕ ਹਾਕਮ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਰੁੱਖ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ।ਵਾਤਾਵਰਣ ਬਚਾਉਣ ਲਈ ਹਰੇਕ ਮਨੁੱਖ ਨੂੰ ਇੱਕ ਬੂਟਾ ਜਰੂਰ ਲਗਾਉਣਾ ਚਾਹੀਦਾ ਹੈ।ਮੁੱਖ ਅਧਿਆਪਕਾ ਸ਼ਰਨਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਪਿੱਛੇ ਪਈ ਜਗ੍ਹਾ ‘ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਸਾਬਕਾ ਸਰਪੰਚ ਆਸਰਾ ਸਿੰਘ, ਕੁਲਵਿੰਦਰ ਸਿੰਘ ਤੇ ਦਸਮੇਸ਼ ਯੁਵਕ ਕਲੱਬ ਸੇਵਾਵਾਂ ਤੁੰਗਾਹੇੜੀ ਦੇ ਪ੍ਰਧਾਨ ਜਗਪ੍ਰੀਤ ਸਿੰਘ ਵਲੋਂ ਕੀਤੀ ਮਦਦ ਨਾਲ 400 ਦੇ ਕਰੀਬ ਬੂਟਿਆਂ ਦਾ ਜੰਗਲ ਲਗਾਉੰਣ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਮੌਕੇ ਨੰਬਰਦਾਰ ਭਗਵੰਤ ਸਿੰਘ, ਹਰਜਿੰਦਰ ਸਿੰਘ, ਪੀ.ਏ ਕਮਲ ਸੁਖਾਣਾ, ਗੁਰਮਿੰਦਰ ਤੂਰ, ਅਧਿਆਪਕ ਗੁਰਮੁੱਖ ਸਿੰਘ, ਧਰਮਿੰਦਰ ਸਿੰਘ, ਮਨਦੀਪ ਕੌਰ, ਰਾਜਵਿੰਦਰ ਕੌਰ, ਪ੍ਰਵੀਨ ਕੌਰ, ਕਮਲਜੀਤ ਕੌਰ ਅਤੇ ਰੁਪਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ` ਚ ਵਿਦਿਆਰਥੀ ਤੇ ਪਿੰਡ ਵਾਸੀ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …