ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਹਨਾਂ ਦੇ ਘਰਾਂ ਨੇੜੇ ਦੇਣ ਦੀਆਂ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਸਾਰੀਆਂ ਸਬ ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾਉਣ ਦੀ ਹਦਾਇਤ ਕੀਤੀ ਹੈ।ਇਸ ਦੇ ਚੱਲਦੇ ਹਰੇਕ ਐਸ.ਡੀ.ਐਮ ਵਲੋਂ ਆਪਣੀ ਸਬ ਡਵੀਜ਼ਨ ਵਿੱਚ ਲਗਾਏ ਜਾ ਰਹੇ ਕੈਂਪਾਂ ਪਹੁੰਚ ਕੇ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਕਰਦੇ ਹਨ ਤੇ ਉਹਨਾਂ ਨੂੰ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਮਿਲਣਾ ਯਕੀਨੀ ਬਣਾਉਂਦੇ ਹਨ।
ਇਸੇ ਤਹਿਤ 16 ਜੁਲਾਈ ਨੂੰ ਡੀ.ਏ.ਵੀ ਕਾਲਜ ਵੁਮੈਨ ਬੇਰੀ ਗੇਟ ਅੰਮ੍ਰਿਤਸਰ ਅਤੇ 18 ਜੁਲਾਈ ਨੂੰ ਪੋਲੀਟੈਕਨੀਕਲ ਕਾਲਜ ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜੋ ਬਾਅਦ ਦੁਪਹਿਰ 12.00 ਵਜੇ ਤੋਂ 3.00 ਵਜੇ ਤੱਕ ਚੱਲਣਗੇ।ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਕੈਂਪਾਂ ਵਿੱਚ ਲੋਕ ਮਸਲਿਆਂ ਨਾਲ ਸੰਬੰਧਿਤ ਸਾਰੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਮੌਜ਼ੂਦ ਰਹਿਣਗੇ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇਗਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …