ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਆਲੇ-ਦੁਆਲੇ ਨੂੰ ਸਵੱਛ ਤੇ ਹਰਿਆ-ਭਰਿਆ ਰੱਖਣ ਦੇ ਲਈ ਪੌਦਾਰੋਪਨ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੂਹ ਖ਼ਾਲਸਾ ਵਿੱਦਿਅਕ ਸੰਸਥਾਵਾਂ ’ਚ ਹਰਿਆਵਲ ਸਬੰਧੀ ਖ਼ਾਲਸਾ ਕਾਲਜ ਕੈਂਪਸ ਵਿਖੇ ਬਣੀ ਨਵੀਂ ਕਾਮਰਸ ਤੇ ਕੰਪਿਊਟਰ ਦੀ ਇਮਾਰਤ ਦੇ ਮੂਹਰੇ ਪੌਦੇ ਲਗਾਏ ਗਏ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਛੀਨਾ ਦੇ ਆਦੇਸ਼ਾਂ ਅਨੁਸਾਰ ਅੱਜ ਪੌਦੇ ਲਗਾਉਣ ਦੀ ਜ਼ੋਰਦਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਮੁਹਿੰਮ ਤਹਿਤ ਜੁਲਾਈ ਮਹੀਨੇ ’ਚ ਕਾਲਜ ਕੈਂਪਸ ਅੰਦਰ 500 ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਲਈ ਐਗਰੀਕਲਚਰ ਵਿਭਾਗ ਅਤੇ ਲੜਕੇ ਤੇ ਲੜਕੀਆਂ ਦੇ ਹੋਸਟਲਾਂ ’ਚ ਵੀ ਪੌਦੇ ਲਗਾਉਣ ਦੀ ਮੁਹਿੰਮ ਆਰੰਭ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲ ਦੇ ਆਧਾਰ ’ਤੇ ਨਵੀਂ ਬਣੀ ਇਮਾਰਤ ਦੇ ਸਾਹਮਣੇ ਪੌਦੇ ਲਗਾਏ ਗਏ ਹਨ।ਇਸ ਤੋਂ ਇਲਾਵਾ ਕਾਲਜ ਦੀਆਂ ਗਰਾਊਂਡਾਂ ਅਤੇ ਸੜਕਾਂ ਦੀਆਂ ਸਾਈਡਾਂ ’ਤੇ ਵੀ ਪੌਦਾਰੋਪਨ ਕੀਤਾ ਗਿਆ ਹੈ, ਜਿਸ ’ਚ ਫੁੱਲਦਾਰ, ਛਾਂਦਾਰ ਤੇ ਫਲਦਾਰ ਬੂਟੇ ਲਗਾਏ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਕਾਲਜ ਅੰਦਰ ਜਨਵਰੀ ਤੋਂ ਮਾਰਚ ਤੱਕ 5 ਏਕੜ ’ਚ ਨਾਖ ਤੇ ਅੰਬ ਦਾ ਹੋਰ ਬਾਗ ਲਗਾਇਆ ਗਿਆ ਹੈ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …