ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅੱਜ ਚੀਫ਼ ਖ਼ਾਲਸਾ ਦੀਵਾਨ ਦਫ਼ਤਰ ਵਿਖੇ
ਪੁੱਜਣ ‘ਤੇ ਦੀਵਾਨ ਅਹੁਦੇਦਾਰਾਂ ਵੱਲੋਂ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਮੀਤ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਸਕੱਤਰ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਐਡੀ. ਆਨਰੇਰੀ ਸਕੱਤਰ ਅਤੇ ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਦਿਆਂ ਉਹਨਾਂ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖੀ ਅਤੇ ਸਿੱਖਿਆ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਭਰਪੂਰ ਸ਼ਲਾਘਾ ਕੀਤੀ।ਗਿਆਨੀ ਹਰਪ੍ਰੀਤ ਸਿੰਘ ਨੇ ਚੀਫ਼ ਖ਼ਾਲਸਾ ਦੀਵਾਨ ਵੱਲੋਂ 21, 22 ਅਤੇ 23 ਨਵੰਬਰ 2024 ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਈ ਜਾਣ ਵਾਲੀ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸਫਲਤਾ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਗਿਆਨੀ ਹਰਪ੍ਰੀਤ ਸਿੰਘ ਨੂੰ ਚੀਫ਼ ਖ਼ਾਲਸਾ ਦੀਵਾਨ ਦਾ ਮੁੱਢਲਾ ਇਤਿਹਾਸ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media