Tuesday, November 24, 2026

ਵਿਧਾਇਕ ਡਾ. ਗੁਪਤਾ ਨੇ ਸਮਰਥਕਾਂ ਨਾਲ ਮਨਾਇਆ ਜਲੰਧਰ ਉਪ ਚੋਣ `ਚ `ਆਪ` ਦੀ ਜਿੱਤ ਦਾ ਜਸ਼ਨ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਜਲੰਧਰ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ `ਤੇ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਲੋਕਾਂ ਨੇ ਸੱਚ ਦਾ ਸਾਥ ਦਿੱਤਾ ਹੈ।ਵਿਧਾਇਕ ਡਾ. ਗੁਪਤਾ ਨੇ ਜਿੱਤ ਦੀ ਖੁਸ਼ੀ ਵਿੱਚ ਆਪਣੇ ਸਮਰਥਕਾਂ ਨਾਲ ਭੰਡਾਰੀ ਪੁੱਲ ਸਥਿਤ ਆਮ ਆਦਮੀ ਪਾਰਟੀ ਦੇ ਜਿਲ੍ਹਾ ਦਫ਼ਤਰ ਅਤੇ ਹਾਥੀ ਗੇਟ ਸਥਿਤ ਆਪਣੇ ਦਫ਼ਤਰ ਵਿੱਚ ਲੱਡੂ ਵੰਡੇ।ਡਾ: ਗੁਪਤਾ ਨੇ ਕਿਹਾ ਕਿ ਜਲੰਧਰ ਉਪ ਚੋਣ ਦੀ ਇਤਿਹਾਸਕ ਜਿੱਤ `ਚ ਮੁੱਖ ਮੰਤਰੀ ਭਗਵੰਤ ਮਾਨ ਦਾ ਅਹਿਮ ਯੋਗਦਾਨ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੀਆਂ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਤੇ ਨਗਰ ਨਿਗਮ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ।ਇਸ ਮੌਕੇ ਹਲਕਾ ਵਿਧਾਇਕ ਡਾ. ਗੁਪਤਾ ਦੇ ਪੀ.ਏ ਸੁਦੇਸ਼ ਕੁਮਾਰ, ਬਿੱਟੂ ਡੋਡੀ, ਵਨੀਤਾ ਅਗਰਵਾਲ, ਰਜਿੰਦਰ, ਸੁਰਜੀਤ ਸਿੰਘ, ਪਵਨ ਭਗਤ, ਸੰਜੀਵ ਬੱਬਰ, ਚਰਨਜੀਤ, ਮੈਡਮ ਮਧੂ, ਮਿੱਕੀ ਚੱਢਾ, ਮਨਦੀਪ ਸਿੰਘ, ਦੀਪਕ ਚੱਢਾ ਅਤੇ ਆਮ ਆਦਮੀ ਪਾਰਟੀ ਦੇ ਅਹੁੱਦੇਦਾਰ ਅਤੇ ਵਲੰਟੀਅਰ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …