ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – “ਕੋਰੋਨਰੀ ਅਤੇ ਜਮਾਂਦਰੂ ਦਿਲ ਦੀਆਂ ਬਿਮਾਰੀਆਂ ਅਤੇ ਹਾਰਟ ਸਰਜਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ
ਸਥਾਨਕ ਆਈ.ਵੀ.ਵਾਈ ਹਸਪਤਾਲ ਦੇ ਡਾਕਟਰਾਂ ਦੀ ਟੀਮ, ਸੀ.ਟੀ.ਵੀ.ਐਸ ਦੇ ਸੀਨੀਅਰ ਡਾਇਰੈਕਟਰ ਡਾ. ਪੰਕਜ ਗੋਇਲ ਅਤੇ ਸੀਨੀਅਰ ਕੰਸਲਟੈਂਟ ਕਾਰਡਿਅਕ ਅਨੱਸਥੀਸੀਆ ਡਾ. ਗੁਰਪ੍ਰੀਤ ਸਿੰਘ ਗਿੱਲ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ।
ਡਾ. ਪੰਕਜ ਗੋਇਲ ਨੇ ਇਸ ਸਮੇਂ ਕਿਹਾ ਕਿ ਭਾਰਤ ਵਿੱਚ ਲਗਭਗ 30 ਮਿਲੀਅਨ ਲੋਕ ਕੋਰੋਨਰੀ ਆਰਟਰੀ ਬਿਮਾਰੀ ਤੋਂ ਪੀੜਤ ਹਨ, ਜਿਨ੍ਹਾਂ ਵਿਚੋਂ 27% ਮੌਤਾਂ ਦਿਲ ਦੀਆਂ ਬਿਮਾਰੀਆਂ ਕਾਰਨ ਹੁੰਦੀਆਂ ਹਨ।ਭਾਰਤ ਜਲਦੀ ਹੀ ਦੁਨੀਆ ਵਿੱਚ ਦਿਲ ਦੀਆਂ ਬਿਮਾਰੀਆਂ ਦੇ ਸਭ ਤੋਂ ਵੱੱਧ ਮਾਮਲੇ ਸਾਹਮਣੇ ਆਉਣ ਵਾਲੇ ਹਨ।ਉਨਾਂ ਕਿਹਾ ਕਿ ਨੌਜਵਾਨ ਆਪਣੀ ਮਾੜੀ ਜੀਵਨ ਸ਼ੈਲੀ ਕਾਰਨ ਕੋਰੋਨਰੀ ਆਰਟਰੀ ਬਿਮਾਰੀ ਤੋਂ ਪੀੜ੍ਹਤ ਹਨ।
ਡਾ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ 10 ਸਾਲ ਪਹਿਲਾਂ, ਅਸੀਂ ਦਿਲ ਦੀਆਂ ਸਮੱਸਿਆਵਾਂ ਤੋਂ ਪੀੜ੍ਹਤ ਨੌਜਵਾਨ ਮਰੀਜ਼ਾਂ ਨੂੰ ਮੁਸ਼ਕਲ ਨਾਲ ਦੇਖਿਆ ਸੀ, ਪਰ ਹੁਣ ਸਾਡੇ ਕੋਲ ਬਹੁਤ ਸਾਰੇ ਕੇਸ ਹਨ।25-35 ਉਮਰ ਵਰਗ ਦੇ ਲੋਕਾਂ ਵਿੱਚ ਦਿਲ ਦੀ ਬਿਮਾਰੀ ਦਾ ਪਤਾ ਲਗਾਇਆ ਜਾ ਰਿਹਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media