ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਪਿੰਡ ਦਾਉਕੇ ਦੀ ਵਿਲੇਜ਼ ਡਿਫੈਂਸ ਕਮੇਟੀ ਨੂੰ ਨਸ਼ਿਆਂ ਦੀ ਰੋਕਥਾਮ ਕਰਨ
ਅਤੇ ਪੁਲਿਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ‘ਤੇ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਾ ਚੈਕ ਜਾਰੀ ਕੀਤਾ।ਉਨਾਂ ਦੱਸਿਆ ਕਿ ਪਿੰਡਾਂ ਵਿੱਚ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਸਨ, ਉਨਾਂ ਵਿਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ‘ਤੇ ਪਹਿਲੇ ਤਿੰਨ ਇਨਾਮ ਦਿੱਤੇ ਗਏ ਸਨ ਅਤੇ ਇਨਾਂ ਲਈ ਇਨਾਮੀ ਰਾਸ਼ੀ ਜਾਰੀ ਕਰ ਦਿੱਤੀ ਗਈ ਸੀ।
ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਰਾਜਪਾਲ ਪੰਜਾਬ ਨੇ ਜਿਲ੍ਹੇ ਵਿੱਚ ਪਹਿਲੇ ਸਥਾਨ ‘ਤੇ ਆਈ ਪਿੰਡ ਘੋਨੇਵਾਲ ਦੀ ਕਮੇਟੀ ਨੂੰ 3 ਤਿੰਨ ਲੱਖ ਰੁਪਏ, ਦੂਸਰੇ ਸਥਾਨ ‘ਤੇ ਆਈ ਪਿੰਡ ਰਣੀਆਂ ਦੀ ਕਮੇਟੀ ਨੂੰ 2 ਲੱਖ ਅਤੇ ਤੀਸਰੇ ਸਥਾਨ ਉਤੇ ਆਈ ਦੌਣੇਕੇ ਖੁਰਦ ਹਰਦੋ ਰਤਨ ਦੀ ਕਮੇਟੀ ਨੂੰ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ ਸੀ।ਉਨਾਂ ਦੱਸਿਆ ਕਿ ਕਮੇਟੀਆਂ ਇਸ ਪੈਸੇ ਨੂੰ ਆਪਣੀ ਲੋੜ ਅਨੁਸਾਰ ਖਰਚ ਕਰ ਸਕਣਗੀਆਂ।ਉਨਾਂ ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਵਿਲੈਜ ਡਿਫੈਂਸ ਕਮੇਟੀਆਂ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ‘ਤੇ ਨਿਗ੍ਹਾ ਰੱਖਣ ਅਤੇ ਡਰੋਨ ਆਦਿ ਦੀ ਆਮਦ ਉਤੇ ਇਸ ਦੀ ਸੂਹ ਤਰੁੰਤ ਪੁਲਿਸ ਨਾਲ ਸਾਂਝੀ ਕਰਦੀਆਂ ਹਨ, ਤਾਂ ਜੋ ਨਸ਼ੇ ਦੀ ਤਸਕਰੀ ਨੂੰ ਨੱਥ ਪਾਈ ਜਾ ਸਕੇ।
ਇਸ ਮੌਕੇ ਮੈਂਬਰ ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਹੀਰਾ ਸਿੰਘ, ਹਰਪ੍ਰੀਤ ਸਿੰਘ, ਸਰਤਾਜ਼ ਸਿੰਘ, ਰਣਜੀਤ ਸਿੰਘ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media