ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ‘ਇਕ ਪੌਦਾ ਮਾਂ ਦੇ
ਨਾਮ’ ਦੀ ਪਹਿਲਕਦਮੀ ਤਹਿਤ ਕੈਂਪਸ ’ਚ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਮੌਕੇ ਗੁਲਮੋਹਰ, ਅਮਲਤਾਸ, ਨਿੰਮ, ਅੰਜੀਰ, ਆਲੂ, ਅੰਬ, ਤੁਲਸੀ ਆਦਿ ਸਮੇਤ 90 ਦੇ ਕਰੀਬ ਵੱਖ-ਵੱਖ ਪੌਦੇ ਲਗਾਏ ਗਏ।ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਮੌਜ਼ੂਦਾ ਹਾਲਾਤਾਂ ’ਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਨੀਵਾਂ ਹੋ ਰਿਹਾ ਹੈ ਅਤੇ ਮੌਸਮੀ ਹਾਲਾਤ ਵਿਗੜ ਰਹੇ ਹਨ ਤਾਂ ਰੁੱਖ ਲਗਾਉਣਾ ਹੀ ਇਸ ਦਾ ਇਕ ਵਿਹਾਰਕ ਹੱਲ ਹੈ।
ਇਸ ਮੌਕੇ ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਵਾਤਾਵਰਣ ਨੂੰ ਵਧੀਆ ਬਣਾਉਣ ਲਈ ਅਜਿਹੇ ਰੁੱਖ ਲਗਾਉਣ ਦੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media