ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) – ਡਿਪਟੀ ਘਨਸ਼ਾਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਚੌਗਿਰਦੇ ਵਿੱਚ ਲੇਜ਼ਰ ਸ਼ੋਅ ਚਲਾਉਣ ਵਾਲੇ ਮੈਰਿਜ਼ ਪੈਲਸਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।ਏਅਰਪੋਰਟ ਇਨਵਾਇਰਮੈਂਟ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਜਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਮੁੱਦਾ ਉਠਾਇਆ ਕਿ ਬੀਤੇ ਕੁੱਝ ਦਿਨਾਂ ਤੋਂ ਹਵਾਈ ਅੱਡੇ ਦੇ ਨੇੜੇ ਮੈਰਿਜ਼ ਪੈਲਸਾਂ ਵਿੱਚ ਚੱਲਦੇ ਲੇਜ਼ਰ ਸ਼ੋਅ ਰਾਤ ਨੂੰ ਉਤਰਨ ਅਤੇ ਚੜਨ ਵਾਲੀਆਂ ਫਲਾਈਟਾਂ ਦੇ ਪਾਇਲਟਾਂ ਲਈ ਵੱਡੀ ਪਰੇਸ਼ਾਨੀ ਅਤੇ ਖਤਰੇ ਦਾ ਕਾਰਨ ਬਣ ਰਹੇ ਹਨ, ਉਨਾਂ ਨੂੰ ਸੁਣਦੇ ਹੋਏ ਥੋਰੀ ਨੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਜੋ ਵੀ ਮੈਰਿਜ਼ ਪੈਲਸ ਜਾਂ ਆਮ ਵਿਅਕਤੀ ਅਜਿਹਾ ਗੁਨਾਹ ਕਰੇਗਾ, ਉਸ ਖਿਲਾਫ ਪਰਚਾ ਦਰਜ਼ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਜਹਾਜ਼ ਦੀ ਉਡਾਨ ਅਤੇ ਲੈਂਡਿੰਗ ਨੂੰ ਸੁਰੱਖਿਅਤ ਰੱਖਣ ਲਈ ਇਹ ਜਰੂਰੀ ਹੈ ਕਿ ਕੋਈ ਵੀ ਵਾਧੂ ਲਾਈਟ ਪਾਇਲਟ ਨੂੰ ਪ੍ਰਭਾਵਿਤ ਨਾ ਕਰੇ ਹੈ।
ਉਹਨਾਂ ਹਵਾਈ ਅੱਡਾ ਅਧਿਕਾਰੀਆਂ ਵਲੋਂ ਕੀਤੀ ਗਈ ਮੰਗ ਜਿਸ ਵਿੱਚ ਹਵਾਈ ਅੱਡੇ ਦੇ ਆਲੇ ਦੁਆਲੇ ਵਿਚੋਂ ਪੰਛੀਆਂ ਦੀ ਆਮਦ ਘੱਟ ਕਰਨ ਲਈ, ਸਾਫ ਸਫਾਈ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ।ਥੋਰੀ ਨੇ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡਾ ਇੰਟਰਨੈਸ਼ਨਲ ਫਲਾਈਟਾਂ ਦੇ ਆਉਣ ਨਾਲ ਉਤਰੀ ਭਾਰਤ ਲਈ ਵੱਡਾ ਸੰਪਰਕ ਬਣ ਰਿਹਾ ਹੈ ਅਤੇ ਇਸ ਦੀ ਤਰੱਕੀ ਵਿੱਚ ਕੋਈ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …