Saturday, June 27, 2026

ਰੈਡ ਕਰਾਸ ਦੇ ਪੰਘੂੜੇ ਵਿੱਚ ਆਈ ਇੱਕ ਹੋਰ ਨੰਨ੍ਹੀ ਪਰੀ, ਹੁਣ ਤੱਕ ਬਚਾਈ 192 ਬੱਚਿਆਂ ਦੀ ਜਾਨ

ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ) – ਬੀਤੇ ਕੱਲ ਬਾਅਦ ਦੁਪਹਿਰ 2:00 ਵਜੇ ਦੇ ਕਰੀਬ ਇੱਕ ਨਵਜ਼ਜੰਮੀ ਬੱਚੀ ਨੂੰ ਕੋਈ ਪੰਘੂੜੇ ਵਿੱਚ ਰੱਖ ਗਿਆ।ਰੈਡ ਕਰਾਸ ਕਰਮਚਾਰੀਆਂ ਨੇ ਇਸ ਬੱਚੀ ਨੂੰ ਤੁਰੰਤ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਭੇਜਿਆ ਅਤੇ ਇਸ ਵੇਲੇ ਇਹ ਬੱਚੀ ਬਿਲਕੁੱਲ ਤੰਦਰੁਸਤ ਹੈ।ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਪ੍ਰਸਾਸ਼ਨ ਵਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 192 ਬੱਚਿਆਂ ਦੀ ਜਾਨ ਬਚਾਉਣ ਵਿੱਚ ਕਾਮਯਾਬ ਹੋਈ ਹੈ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ, ਜਿਥੇ ਸਰਕਾਰ ਵਲੋ ਨਿਰਧਾਰਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵਲੋਂ ਇਸ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ।ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਚੱਲ ਰਹੀ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਹੋਏ ਉਨਾਂ ਕਿਹਾ ਕਿ ਇਹ 192 ਮਾਸੂਮ ਜ਼ਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿਥੇ ਵਧਾਈ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿੱਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰ ਮਸਲਾ ਹੈ।
ਦੱਸਣਯੋਗ ਹੈ ਕਿ ਪੰਘੂੜੇ ਵਿੱਚ ਆਏ ਬੱਚਿਆਂ ਦੀ ਮੈਡੀਕਲ ਜਾਂਚ ਪਾਰਵਤੀ ਦੇਵੀ ਹਸਪਤਾਲ ਵਿਖੇ ਕਰਵਾਈ ਜਾਂਦੀ ਹੈ ਅਤੇ ਹਸਪਤਾਲ ਵਲੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਸਾਰਾ ਇਲਾਜ ਮੁਫ਼ਤ ਵਿੱਚ ਕੀਤਾ ਜਾਂਦਾ ਹੈ।ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿੱਚ ਸਰਕਾਰ ਵਲੋਂ ਐਲਾਨੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਂਡ ਪਲੇਸਮੈਂਟ ਏਜੰਸੀ ਵਿੱਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ।ਉਨ੍ਹਾਂ ਕਿਹਾ ਕਿ ਜੇਕਰ ਕੋਈ ਪਰਿਵਾਰ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨਲਾਈਨ ਵੈਬਸਾਈਟ www.care.nic.in ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਰੈਡ ਕਰਾਸ ਸੁਸਾਇਟੀ ਕਾਰਜ਼ਕਾਰੀ ਸਕੱਤਰ ਸੈਮਸਨ ਮਸੀਹ ਨੇ ਦੱਸਿਆ ਕਿ ਇਸ ਸਕੀਮ ਅਧੀਨ ਹੁਣ ਤੱਕ 161 ਲੜਕੀਆਂ ਅਤੇ 31 ਲੜਕੇ ਆ ਚੁੱਕੇ ਹਨ ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …