ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਟ੍ਰੀ-ਪਲਾਂਟੇਸ਼ਨ ਕੀਤਾ ਗਿਆ।
ਜਿਸ ਵਿੱਚ ਸਾਰੇ ਹੀ ਬੱਚਿਆਂ, ਉਨਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ।ਪ੍ਰਿੰਸੀਪਲ ਗੁਰਜੀਤ ਕੌਰ ਸਿੱਧੂ ਅਤੇ ਅਧਿਆਪਕਾਂ ਨੇ ਬੂਟੇ ਲਗਾ ਕੇ ਵਾਤਾਵਰਨ ਹਰਿਆ ਭਰਿਆ ਬਣਾਉਣ ਦਾ ਪ੍ਰਣ ਕੀਤਾ ਗਿਆ।ਪ੍ਰਿੰਸੀਪਲ ਨੇ ਕਿਹਾ ਕਿ ਗਰਮੀ ਨੂੰ ਕੰਟਰੋਲ ਵਿੱਚ ਕਰਨ ਦਾ ਇੱਕੋ-ਇੱਕ ਕੁਦਰਤੀ ਉਪਾਅ ਇਹ ਹੈ ਕਿ ਵੱਧ ਤੋਂ ਵੱਧ ਰੁੱਖ ਲਗਾਏ ਜਾਣ।ਈਕੋ ਕਲੱਬ ਦੇ ਮੈਂਬਰ ਪਰਦੀਪ ਕੁਮਾਰ ਦੀ ਅਗਵਾਈ ਹੇਠ ਬੱਚਿਆਂ ਨੇ ਫਲਦਾਰ, ਛਾਂਦਾਰ ਅਤੇ ਸਜਾਵਟੀ ਪੌਦੇ ਲਗਾਏ।
Check Also
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …
Punjab Post Daily Online Newspaper & Print Media