Friday, October 18, 2024

ਦਿਵਿਆਂਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਜਾਵੇਗਾ ਰੁਜ਼ਗਾਰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਸ਼ਾਮ ਥੋਰੀ ਨੇ ਜਿਲ੍ਹੇ ਦੇ ਦਿਵਿਆਂਗ ਵਿਅਕਤੀਆਂ ਰੁਜ਼ਗਾਰ ਦੇਣ ਦਾ ਬੀੜਾ ਵੀ ਚੁੱਕਿਆ ਹੈ।ਇਸ ਬਾਬਤ ਉਹਨਾਂ ਨੇ ਗੈਰ ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰਕੇ ਵਿਅਕਤੀਆਂ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰਾਂ ਮੁਹੱਈਆ ਕਰਾਉਣ ਦੇ ਪ੍ਰਬੰਧ ਕੀਤੇ ਹਨ।ਜਿਲ੍ਹਾ ਭਲਾਈ ਅਫਸਰ ਪਲਵ ਸ੍ਰੇਸ਼਼ਟਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਵਹੀਲ ਚੇਅਰਾਂ ਦੇਣ ਉਪਰੰਤ ਜਮੈਟੋ ਕੰਪਨੀ ਦੇ ਰਾਹੀਂ ਡਿਲੀਵਰੀ ਦਾ ਕੰਮ ਦਿਵਾਇਆ ਜਾਵੇਗਾ।ਉਹਨਾਂ ਕਿਹਾ ਕਿ ਇਸ ਲਈ ਸਬੰਧਤ ਸੰਸਥਾ ਨਾਲ ਰਾਬਤਾ ਕਰ ਲਿਆ ਹੈ।ਉਹਨਾਂ ਨੇ ਲੋੜਵੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਣ ਲਈ ਜਿਲ੍ਹਾ ਰੁਜ਼ਗਾਰ ਦਫਤਰ ਅੰਮ੍ਰਿਤਸਰ ਦੇ ਡਿਪਟੀ ਸੀ.ਈ.ਓ ਤੀਰਥ ਪਾਲ ਸਿੰਘ ਨਾਲ ਤਾਲਮੇਲ ਕਰ ਕੇ ‘ਤੇ ਆਪਣਾ ਬੇਨਤੀ ਪੱਤਰ ਜਮਾਂ ਕਰਵਾਉਣ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …