ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਹਾਈ ਸਕੂਲ ਕਿਲਾ
ਭਰੀਆਂ ਵਿਖੇ ਮੈਗਾ ਪਲਾਂਟੇਸ਼ਨ ਮੁਹਿੰਮ ਤਹਿਤ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਲਈ ਸਕੂਲ ਦੇ ਕੈਂਪਸ ਵਿੱਚ 100 ਬੂਟੇ ਲਗਾਏ ਗਏ। ਉਹਨਾਂ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਹਨਾਂ ਦੀ ਦੇਖ-ਭਾਲ ਕਰਨੀ ਚਾਹੀਦੀ ਹੈ ਤਾਂ ਜੋ ਵਾਤਾਵਰਨ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ।ਈਕੋ ਕਲੱਬ ਇੰਚਾਰਜ਼ ਜੀਵਨ ਸਿੰਘ, ਸਾਇੰਸ ਮਾਸਟਰ ਜਸਵਿੰਦਰ ਸਿੰਘ ਤੇ ਜਤਿੰਦਰ ਸਿੰਘ ਨੇ ਕਲੱਬ ਦੇ ਮੈਂਬਰ ਬਣੇ ਵਿਦਿਆਰਥੀਆਂ ਦੀ ਮਦਦ ਨਾਲ਼ ਅਮਰੂਦ, ਜਾਮਨ, ੁਹੰਜਣਾ, ਨਿੰਮ, ਟਾਹਲੀ, ਨਿੰਬੂ ਅਤੇ ਕਈ ਹੋਰ ਤਰ੍ਹਾਂ ਦੇ ਪੌਦੇ ਲਗਾਏ ਗਏ।ਇਸ ਮੌਕੇ ਸ਼੍ਰੀਮਤੀ ਮੀਨਾ ਗਰਗ, ਸ਼੍ਰੀਮਤੀ ਮਨਜੀਤ ਕੌਰ, ਸ਼੍ਰੀਮਤੀ ਪ੍ਰਿਸਕਾ, ਸ਼੍ਰੀਮਤੀ ਰਜਿੰਦਰ ਕੌਰ, ਸ਼੍ਰੀਮਤੀ ਰੁਚੀ ਜ਼ਿੰਦਲ ਤੇ ਸ੍ਰੀਮਤੀ ਸੁਖਵਿੰਦਰ ਕੌਰ ਹਾਜ਼ਰ ਸਨ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media