ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆਂ ਵਿਖੇ ਸ਼ਨੀਵਾਰ
ਨੂੰ ਇੰਟਰ-ਹਾਊਸ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਦੌਰਾਨ ਲੜਕੀਆਂ ਦੇ ਮੁਕਾਬਲਿਆਂ ਵਿੱਚ ਅਜੈ ਹਾਊਸ ਨੇ ਪਹਿਲਾ ਸਥਾਨ, ਅਤੁੱਲ ਹਾਊਸ ਨੇ ਦੂਜਾ ਅਤੇ ਅਮੁੱਲ ਹਾਊਸ ਨੇ ਤੀਜਾ ਤੇ ਅਭੈ ਹਾਊਸ ਨੇ ਚੌਥਾ ਸਥਾਨ ਪ੍ਰਾਪਤ ਕੀਤਾ।ਲੜਕਿਆਂ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅਜੈ ਹਾਊਸ ਨੇ, ਦੂਜਾ ਅਭੈ ਹਾਊਸ, ਤੀਜਾ ਅਤੁੱਲ ਹਾਊਸ ਅਤੇ ਚੌਥਾ ਸਥਾਨ ਅਮੁੱਲ ਹਾਊਸ ਨੇ ਹਾਸਲ ਕੀਤਾ।ਪ੍ਰਿੰਸੀਪਲ ਗੁਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਖੇਡਾਂ ਵਿੱਚ ਵਧ ਤੋਂ ਵਧ ਮਿਹਨਤ ਕਰਕੇ ਉਪਲੱਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਖੇਡਾਂ ਸਾਡਾ ਤਨ ਤੇ ਮਨ ਸਿਹਤਮੰਦ ਰੱਖਦੀਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਂਦੀਆਂ ਹਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media