ਅੰਮ੍ਰਿਤਸਰ, 22 ਜੁਲਾਈ ( ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਸਟ ਪੰਜਾਬ ਗਰਲਜ਼ ਐਨ.ਸੀ.ਸੀ ਦੇ
ਕੈਡਿਟਾਂ ਵੱਲੋਂ ਪਲਾਸਟਿਕ ਦੀ ਬਜ਼ਾਏ ਕਾਗਜ਼ੀ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ‘ਵਿਸ਼ਵ ਪੇਪਰ ਬੈਗ’ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਕਾਗਜ਼ਾਂ ਦੇ ਬੈਗ ਤਿਆਰ ਕਰਕੇ ਖੂਬਸੂਰਤ ਡਿਜ਼ਾਈਨਾਂ ਦਾ ਪ੍ਰਦਰਸ਼ਨ ਕੀਤਾ।ਸ੍ਰੀਮਤੀ ਨਾਗਪਾਲ ਨੇ ਕਿਹਾ ਪਲਾਸਟਿਕ ਦੇ ਲਿਫ਼ਾਫ਼ੇ ਵਾਤਾਵਰਣ ਤੇ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ।ਇਸ ਮੌਕੇ ਕੈਡਿਟਾਂ ਦੁਆਰਾ ਕਾਗਜ਼ ਦੇ ਲਿਫ਼ਾਫ਼ੇ ਬਣਾਏ ਗਏ ਅਤੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਸਬੰਧੀ ਭਾਸ਼ਣ ਤੇ ਕਵਿਤਾ ਦਾ ਉਚਾਰਣ ਵੀ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media