ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਐਨ.ਆਰ.ਆਈ ਦੇ ਹਦਾਇਤਾਂ ਅਨੁਸਾਰ ਪ੍ਰਵਾਸੀ ਭਾਰਤੀਆਂ ਦੇ ਹਰ ਤਰ੍ਹਾਂ ਦੇ ਦਸਤਾਵੇਜਾਂ ‘ਤੇ ਕਾਉਂਟਰ ਸਾਈਨ ਦਾ ਕੰਮ 30 ਅਗਸਤ 2024 ਤੋਂ ਬਾਅਦ ਕੇਵਲ ਆਨਲਾਈਨ ਰਾਹੀਂ ਹੀ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 30 ਅਗਸਤ ਤੋਂ ਬਾਅਦ ਪ੍ਰਵਾਸੀ ਭਾਰਤੀ ਡਿਪਟੀ ਕਮਿਸ਼ਨਰਾਂ ਤੋਂ ਆਪਣੇ ਹਰ ਤਰ੍ਹਾਂ ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਕਰਵਾਉਣ ਲਈ <https://esanad.nic.in/>ਰਾਹੀਂ ਹੀ ਅਪਲਾਈ ਕਰ ਸਕਣਗੇ।ਉਨਾਂ ਕਿਹਾ ਕਿ ਕੇਵਲ ਆਨਲਾਈਨ ਪ੍ਰਾਪਤ ਹੋਈਆਂ ਦਰਖਾਸਤਾਂ ‘ਤੇ ਹੀ ਕਾਊਂਟਰ ਸਾਈਨਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਕੋਈ ਵੀ ਦਸਤਾਵੇਜ਼ ਆਫਲਾਈਨ ਪ੍ਰਾਪਤ ਨਹੀਂ ਕੀਤੇ ਜਾਣਗੇ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …