Tuesday, December 3, 2024

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸੀ.ਬੀ.ਐਸ.ਈ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ‘ਸਿੱਖਿਆ ਸਪਤਾਹ’ ਤਹਿਤ ਵਿਦਿਆਰਥੀਆਂ ਨੇ ‘ਕੇ.ਟੀ ਆਰਟ ਗੈਲਰੀ’ ਦਾ ਵਿੱਦਿਅਕ ਦੌਰਾ ਕਰਦਿਆਂ ਚਿੱਤਰਕਲਾ ਸਬੰਧੀ ਸੂਖਮ ਵਿਸ਼ੇਸ਼ਤਾਈਆਂ ਅਤੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਧਿਆਪਕਾ ਸ਼ੈਲੀ ਅਰੋੜਾ ਅਤੇ ਸੁਰੁਚੀ ਦੀ ਅਗਵਾਈ ਹੇਠ ਆਰਟ ਗੈਲਰੀ ਵਿਖੇ ਚਿੱਤਰਕਲਾ, ਮੂਰਤੀ ਕਲਾ ਦੇ ਇਤਿਹਾਸਕ ਪੱਖਾਂ ਅਤੇ ਪ੍ਰਸਿੱਧ ਚਿੱਤਰਕਾਰਾਂ ਸਬੰਧੀ ਗਿਆਨ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਚਿੱਤਰਕਲਾ ਦਾ ਵਿਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਬੌਧਿਕ, ਮਾਨਸਿਕ ਅਤੇ ਰਚਨਾਤਮਿਕ ਵਿਕਾਸ ਲਈ ਬਹੁਤ ਜ਼ਰੂਰੀ ਹੈ, ਜਿਸ ਨਾਲ ਵਿਦਿਆਰਥੀ ਆਲੇ-ਦੁਆਲੇ, ਕੁਦਰਤ ਅਤੇ ਖ਼ੁਦ ਨਾਲ ਜੁੜਦੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਚਿੱਤਰਕਲਾ ਮਾਧਿਅਮ ਰਾਹੀਂ ਪ੍ਰਗਟਾਉਣ ਲਈ ਉਤਸ਼ਾਹਿਤ ਕੀਤਾ।

Check Also

ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ

ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …