Wednesday, October 14, 2026

ਸਿਲਵਰ ਵਾਟਿਕਾ ਪਬਲਿਕ ਸਕੂਲ ਕਬੱਡੀ ਮੁੰਡਿਆਂ ਦੀ ਟੀਮ ਨੇ ਹਾਸਲ ਕੀਤਾ ਦੂਸਰਾ ਸਥਾਨ

ਭੀਖੀ, 28 ਜੁਲਾਈ (ਕਮਲ ਜ਼ਿੰਦਲ) – ਸਰਕਾਰੀ ਸਕੂਲ ਮੋਹਰ ਸਿੰਘ ਵਾਲਾ ਵਿਖੇ ਚੱਲ ਰਹੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਦੇ ਮੁੰਡਿਆਂ ਨੇ ਕਬੱਡੀ ਦੀ ਟੀਮ ਅੰਡਰ-17 ਅਤੇ ਫੁੱਟਬਾਲ ਅੰਡਰ 14 ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ।ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਸਾਰੇ ਬੱਚਿਆਂ ਇਹਨਾਂ ਦੇ ਕੋਚ ਹਰਿੰਦਰ ਸਿੰਘ ਡੀ.ਪੀ ਨੂੰ ਵੀ ਵਧਾਈ ਦਿੱਤੀ।ਸਕੂਲ ਪ੍ਰਿੰਸੀਪਲ ਮੈਡਮ ਕਿਰਨ ਰਤਨ ਨੇ ਬੱਚਿਆਂ ਨੂੰ ਕਿਹਾ ਕਿ ਉਹ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਹੋਰ ਵੀ ਮੱਲਾਂ ਮਾਰਨ।ਇਸ ਮੌਕੇ ਗੁਰਪ੍ਰੀਤ ਸਿੰਘ ਅਤੇ ਜਸਵੀਰ ਸਿੰਘ ਸਮੂਹ ਸਟਾਫ ਸਾਰਿਆਂ ਨੇ ਵੀ ਬੱਚਿਆਂ ਦਾ ਹੌਸਲਾ ਵਧਾਇਆ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …