ਸੰਗਰੂਰ, 30 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪੇਂਟਿੰਗ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਤੀਸਰੀ, ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਵਿਦਿਆਰਥੀਆਂ ਵਲੋਂ ਬੜੇ ਹੀ ਸੁਚੱਜੇ ਢੰਗ ਨਾਲ ਬਹੁਤ ਸੋਹਣੀਆਂ ਸੀਨਰੀਆਂ, ਤਸਵੀਰਾਂ, ਕਾਰਟੂਨ ਅਤੇ ਪੇਂਟਿੰਗਾਂ ਬਣਾਈਆਂ ਗਈਆਂ।ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।ਸਕੂਲ ਮੁਖੀ ਸ਼੍ਰੀਮਤੀ ਪ੍ਰਵੀਨ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਕਿਹਾ ਕਿ ਪੇਂਟਿੰਗ ਅਤੇ ਡਰਾਇੰਗ ਇੱਕ ਅਜਿਹਾ ਵਿਸ਼ਾ ਹੈ, ਜਿਸ ਵਿੱਚ ਵਿਦਿਆਰਥੀ ਆਪਣੀ ਕਲਾ ਪ੍ਰਗਟ ਕਰਦੇ ਹਨ।ਡਰਾਇੰਗ ਸਦਕਾ ਬੱਚਾ ਆਪਣੇ ਭਵਿੱਖ ਨੂੰ ਹੋਰ ਵੀ ਸਵਾਰ ਸਕਦਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …