Sunday, May 25, 2025
Breaking News

ਡਿਪਟੀ ਕਮਿਸ਼ਨਰ ਨੇ ਤਹਿਸੀਲਪੁਰਾ ਸਥਿਤ ‘ਆਮ ਆਦਮੀ ਕਲੀਨਿਕ’ ਦਾ ਕੀਤਾ ਦੌਰਾ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਤਹਿਸੀਲਪੁਰਾ ਸਥਿਤ ‘ਆਮ ਆਦਮੀ ਕਲੀਨਿਕ’ ਦਾ ਦੌਰਾ ਕਰਦੇ ਹੋਏ ਆਪਣਾ ਇਲਾਜ਼ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਮਸ਼ਕਿਲਾਂ ਸੁਣੀਆਂ।ਉਨਾਂ ਨੇ ਦੱਸਿਆ ਕਿ ਇਸ ਕਲੀਨਿਕ ਵਿੱਚ ਵੱਡੀ ਗਿਣਤੀ ‘ਚ ਲੋਕ ਆਪਣਾ ਇਲਾਜ਼ ਕਰਵਾਉਣ ਲਈ ਆਏ ਲੋਕਾਂ ਵਲੋਂ ਤਸੱਲੀ ਦਾ ਪ੍ਰਗਟਾਵਾ ਕੀਤਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਕੁੱਲ 72 ਆਮ ਆਦਮੀ ਕਲੀਨਿਕ ਚਲ ਰਹੇ ਹਨ।ਜਿਨ੍ਹਾਂ ਵਿੱਚ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕਲ ਸਹਾਇਕ ਨਿਯੁੱਕਤ ਕੀਤੇ ਗਏ ਹਨ।ਕਲੀਨਿਕ ਵਿੱਚ ਕੁੱਲ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਵਿੱਚ ਕੀਤੇ ਜਾਂਦੇ ਹਨ।ਥੋਰੀ ਨੇ ਕਿਹਾ ਕਿ ਜਨਵਰੀ 2024 ਤੋਂ ਲੈ ਕੇ ਜੂਨ 2024 ਤੱਕ 715955 ਲੋਕਾਂ ਵਲੋਂ ਆਮ ਆਦਮੀ ਕਲੀਨਿਕਾਂ ਵਿੱਚ ਆਪਣਾ ਇਲਾਜ ਅਤੇ 114403 ਲੈਬ ਟੈਸਟ ਕਰਵਾਏ ਗਏ ਹਨ।ਉਨਾਂ ਕਿਹਾ ਕਿ ਇਨਾਂ ਕਲੀਨਿਕਾਂ ਦੇ ਖੁੱਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫ਼ਤ ਇਲਾਜ਼ ਦੀ ਸੁਵਿਧਾ ਮਿਲੀ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …